ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਲੱਗੇ ਦੋਸ਼

Rajneet Kaur
2 Min Read

ਨਿਊਜ਼ ਡੈਸਕ:  ਗੁਰੂਗ੍ਰਾਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਦਲੇਰ ਮਹਿੰਦੀ ਦਾ ਸੋਹਾਣਾ ਸਥਿਤ ਫਾਰਮ ਹਾਊਸ ਸੀਲ ਕਰ ਦਿੱਤਾ ਗਿਆ ਹੈ।ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਾਣਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ।  ਇਹ ਜਾਣਕਾਰੀ ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ।

ਜ਼ਿਲ੍ਹਾ ਟਾਊਨ ਪਲਾਨਰ  ਅਮਿਤ ਮਧੋਲੀਆ ਨੇ ਕਿਹਾ, ‘ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਦੱਸ ਦੇਈਏ ਕਿ ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਤਿੰਨ ਫਾਰਮ ਹਾਊਸਾਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ ਹੈ। ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ।

ਦੱਸ ਦੇਈਏ ਕਿ ਪੰਜਾਬੀ ਗੀਤ ਗਾ ਕੇ ਕਰੋੜਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਗਾਇਕ ‘ਤੇ ਕਈ ਗੰਭੀਰ ਦੋਸ਼ ਵੀ ਲੱਗੇ ਹਨ। ਉਸ ‘ਤੇ ਮਨੁੱਖੀ ਤਸਕਰੀ ਦਾ ਵੀ ਦੋਸ਼ ਹੈ। ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment