ਚੰਡੀਗੜ੍ਹ: ਪੰਜਾਬ ਦੇ ਕੋਟਕਪੂਰਾ ਵਿੱਚ ਇੱਕ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੋਟਕਪੂਰਾ ਦੇ ਸਥਾਨਿਕ ਮੁਕਤਸਰ ਰੋਡ ‘ਤੇ ਪਿੰਡ ਖਾਰਾ ਨੇੜੇ ਇੱਕ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ (47), ਜੋ ਕਿ ਮੋਟਰਸਾਈਕਲ ਚਲਾ ਰਿਹਾ ਸੀ, ਦੀ ਮੌਤ ਹੋ ਗਈ ਹੈ। ਇਹ ਹਾਦਸਾ ਐਤਵਾਰ ਰਾਤ 8:45 ਵਜੇ ਦੇ ਕਰੀਬ ਵਾਪਰਿਆ ਹੈ। ਗੁਰਸੇਵਕ ਸਿੰਘ ਬਰਾੜ ਆਪਣੇ ਮੋਟਰਸਾਈਕਲ ’ਤੇ ਕੋਟਕਪੂਰਾ ਤੋਂ ਆਪਣੇ ਪਿੰਡ ਖੋਖਰ (ਮੁਕਤਸਰ) ਨੂੰ ਵਾਪਿਸ ਆ ਰਿਹਾ ਸੀ।
ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਕੋਟਕਪੂਰਾ ਸਦਰ ਥਾਣੇ ਦੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਗੀਤਕਾਰ ਗੁਰਸੇਵਕ ਸਿੰਘ ਬਰਾੜ ਮੋਟਰਸਾਈਕਲ ‘ਤੇ ਆਪਣੇ ਪਿੰਡ ਵਾਪਿਸ ਆ ਰਹੇ ਸਨ। ਜਦੋਂ ਉਹ ਪਿੰਡ ਖਾਰਾ ਨੇੜੇ ਬਾਰੜ ਢਾਬੇ ਨੇੜੇ ਪਹੁੰਚਿਆ ਤਾਂ ਉਸਦਾ ਮੋਟਰਸਾਈਕਲ ਇੱਕ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਗੁਰਸੇਵਕ ਸਿੰਘ ਬਰਾੜ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਦੇ ਘਰ ਪਤਨੀ, ਬਜ਼ੁਰਗ ਪਿਤਾ ਅਤੇ ਇੱਕ ਪੁੱਤਰ ਹੈ। ਉਸਦੀ ਮੌਤ ਨੇ ਪਰਿਵਾਰ ਲਈ ਬਹੁਤ ਮੁਸੀਬਤ ਖੜ੍ਹੀ ਕਰ ਦਿੱਤੀ ਹੈ ਕਿਉਂਕਿ ਉਹ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਹੀ ਆਪਣੇ ਘਰ ਦੀ ਦੇਖਭਾਲ ਕਰ ਰਿਹਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਟਰੱਕ ਡਰਾਈਵਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।