ਭਾਰਤ-ਕੈਨੇਡਾ ਦੇ ਵਧਦੇ ਤਣਾਅ ਕਾਰਨ ਪੰਜਾਬੀ ਗਾਇਕ ਗੁਰਦਾਸ ਮਾਨ  ਦਾ ਕੈਨੇਡਾ ਦੌਰਾ ਮੁਲਤਵੀ

Rajneet Kaur
2 Min Read

ਚੰਡੀਗੜ੍ਹ : ਭਾਰਤ-ਕੈਨੇਡਾ ਦਾ ਵਿਵਾਦ ਵਧਦਾ ਜਾ ਰਿਹਾ ਹੈ । ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ  ਦਾ ਕੈਨੇਡਾ ਸ਼ੋਅ ਮੁਲਤਵੀ ਕਰ ਦਿਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬੀ ਗਾਇਕ ਦੀ ਟੀਮ ਵਲੋਂ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਗਈ  ਹੈ। ਦਸ ਦਈਏ ਕਿ ਮਾਨ ਨੇ 22 ਤੋਂ 31 ਅਕਤੂਬਰ ਤੱਕ ਕੈਨੇਡਾ ਦੇ ਚਾਰ ਸ਼ਹਿਰਾਂ ਵਿੱਚ ਸ਼ੋਅ ਲਾਉਣਾ ਸੀ।

ਦੱਸ ਦੇਈਏ ਕਿ ਗੁਰਦਾਸ ਮਾਨ ਦਾ ਸ਼ੋਅ ‘ਅਖੀਆਂ ਉਡੀਕ ਦੀਆਂ’ ਇਸ ਮਹੀਨੇ ਕੈਨੇਡਾ ਵਿੱਚ ਕੀਤਾ ਜਾਣਾ ਸੀ। ਸ਼ੋਅ ਦਾ ਆਯੋਜਨ ਕਰਨ ਵਾਲੇ ਗੁਰਜੀਤ ਬੱਲ ਪ੍ਰੋਡਕਸ਼ਨ ਹਾਊਸ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਰਜਿਸਟ੍ਰੇਸ਼ਨ ਫ਼ੀਸ ਵਾਪਿਸ  ਕਰ ਦਿੱਤੀ ਜਾਵੇਗੀ ।ਇਸਦੇ ਨਾਲ ਹੀ ਨਵੀਆਂ ਤਰੀਕਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਗੁਰਦਾਸ ਮਾਨ ਦਾ ਇਸ ਮਹੀਨੇ ਹੋਣ ਵਾਲਾ ‘ਅੱਖੀਆਂ ਉਡੀਕ ਦੀਆਂ’ ਕੈਨੇਡਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਅਸੀਂ ਸਮਝਦੇ ਹਾਂ ਕਿ ਇਹ ਖ਼ਬਰ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਲਈ ਨਿਰਾਸ਼ਾਜਨਕ ਹੋ ਸਕਦੀ ਹੈ।ਅਸੀਂ ਕਿਸੇ ਵੀ ਅਸੁਵਿਧਾ ਲਈ ਦਿਲੋਂ ਮੁਆਫ਼ੀ ਮੰਗਦੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ  ਰਿਫੰਡ ਬਾਰੇ ਜਾਣਕਾਰੀ ਸਿੱਧੇ ਤੌਰ ‘ਤੇ ਈਮੇਲ/ਵੈੱਬਸਾਈਟ/ਜਾਂ ਕਿਸੇ ਤਰੀਕੇ ਰਾਹੀਂ ਦਰਸ਼ਕਾਂ ਨਾਲ ਸਾਂਝੀ ਕੀਤੀ ਜਾਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment