ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਇੰਦਰਜੀਤ ਨਿੱਕੂ

navdeep kaur
2 Min Read

ਨਿਊਜ਼ ਡੈਸਕ :ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਆਪਣੀ ਸੁਰੀਲੀ ਗਾਇਕੀ ਲਈ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਮੁੜ ਇੱਕ ਵਾਰ ਫਿਰ ਤੋਂ ਇੰਦਰਜੀਤ ਨਿੱਕੂ ਨੇ ਸੁਰਖੀਆਂ ‘ਚ ਆ ਗਏ ਹਨ। ਦੱਸ ਦਈਏ ਕਿ ਇੰਦਰਜੀਤ ਨਿੱਕੂ ਗਾਇਕੀ ਦੇ ਖੇਤਰ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨੂੰ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੁਝ ਨਾਂ ਕੁਝ ਸਾਂਝਾ ਕਰਦੇ ਰਹਿੰਦੇ ਹਨ। ਇੰਦਰਜੀਤ ਨਿੱਕੂ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਦੱਸ ਦੇਈਏ ਕਿ ਮਸ਼ਹੂਰ ਗਾਇਕ ਇੰਦਰਜੀਤ ਨਿੱਕੂ ਅੱਜ ਸ੍ਰੀ ਹਰਿਮੰਦਰ ਸਾਹਿਬ { ਸ੍ਰੀ ਦਰਬਾਰ ਸਾਹਿਬ } ਨਤਮਸਤਕ ਹੋਏ। ਇਹ ਇੱਕ ਅਜਿਹਾ ਦਰਬਾਰ ਹੈ ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਦੂਰ -ਦੂਰ ਤੋਂ ਦਰਸ਼ਨ ਕਰਨ ਆਉਂਦੀਆਂ ਹਨ। ਪੰਜਾਬੀ ਗਾਇਕ ਨਿੱਕੂ ਨੇ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਤੇ ਦਰਸ਼ਨ ਕਰਨ ਤੋਂ ਬਾਅਦ ਗੁਰਬਾਣੀ ਦਾ ਇਲਾਹੀ ਕੀਰਤਨ ਸੁਣਿਆ।
ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਗਾਇਕ ਨਿੱਕੂ ਨੇ ਕਿਹਾ ਕਿ ਜੋ ਹੁਣ ਨਵੇਂ ਗਾਇਕ ਆਪਣੇ ਗਾਣਿਆਂ ਵਿੱਚ ਹਥਿਆਰ ਵਰਤ ਰਹੇ ਹਨ ਉਹ ਹਥਿਆਰਾਂ ਦੀ ਵਰਤੋਂ ਨਾ ਕਰਨ ਕਿਉਂਕਿ ਇਸ ਨਾਲ ਨੌਜਵਾਨ ਪੀੜੀ ਭੜਕ ਜਾਂਦੀ ਹੈ। ਜਿਸ ਨਾਲ ਕ੍ਰਾਈਮ ਵਧੇਗਾ। ਇਸ ਤਰ੍ਹਾਂ ਨਿੱਕੂ ਨੇ ਆਪਣੇ ਵਿਚਾਰਾਂ ਨੂੰ ਮੀਡੀਆ ਰਾਹੀਂ ਲੋਕਾਂ ਨਾਲ ਸਾਂਝਾ ਕੀਤਾ ਤੇ ਨੌਜਵਾਨ ਪੀੜੀ ਨੂੰ ਸੇਧ ਦਿਤੀ। ਇੰਦਰਜੀਤ ਨਿੱਕੂ ਨੇ ਇਹ ਵੀ ਕਿਹਾ ਕਿ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਬੇਅਦਬੀ ਕਰਨ ਵਾਲਿਆਂ ਨੂੰ ਨੱਥ ਪਾਉਣੀ ਚਾਹੀਦੀ ਹੈ। ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment