AGTF ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਸ਼ਾਰਪੀ ਘੁੰਮਣ ਗ੍ਰਿਫ਼ਤਾਰ

Rajneet Kaur
1 Min Read

ਪਟਿਆਲਾ: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ AGTF ਟੀਮ ਨੇ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ।AGTF ਦੇ ਸੂਤਰਾਂ ਅਨੁਸਾਰ  ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ FIR  ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਹੈ।  ਇਹ ਗ੍ਰਿਫ਼ਤਾਰੀ ਪੰਜਾਬ ਦੇ ਪਟਿਆਲਾ ਤੋਂ ਕੀਤੀ ਗਈ ਹੈ।

ਦਸ ਦਈਏ ਕਿ  ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ  AGTF ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਅਤੇ ਟਰੈਵਲ ਏਜੰਟ ਵੀ ਇਸ ‘ਚ ਸ਼ਾਮਿਲ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਰਨ ਔਜਲਾ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਡਾਂਸ ਕਰਦੇ ਨਜ਼ਰ ਆਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment