ਪੰਜਾਬੀ ਗਾਇਕ ਮਾਸਟਰ ਸਲੀਮ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਦੇਹਾਂਤ

Global Team
2 Min Read

ਚੰਡੀਗੜ੍ਹ : ਪੰਜਾਬੀ ਮਨੋਰੰਜਨ ਜਗਤ ਤੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਪੂਰਨ ਸ਼ਾਹ ਕੋਟੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੰਗੀਤ ਜਗਤ ਨਾਲ ਜੁੜੀਆਂ ਕਈ ਉਘੀਆਂ ਸ਼ਖਸ਼ੀਅਤਾਂ ਸੋਸ਼ਲ ਮੀਡੀਆ ‘ਤੇ ਮਾਸਟਰ ਸਲੀਮ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰ ਰਹੀਆਂ ਹਨ।

ਦੱਸ ਦਈਏ ਕਿ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਕਈ ਪ੍ਰਸਿੱਧ ਗਾਇਕਾਂ ਦੇ ਗੁਰੂ ਰਹਿ ਚੁੱਕੇ ਹਨ। ਉਨ੍ਹਾਂ ਨੇ ਪੰਜਾਬੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਅਤੇ ਜਸਬੀਰ ਜੱਸੀ ਵਰਗੇ ਕਲਾਕਾਰਾਂ ਨੂੰ ਗਾਉਣਾ ਸਿਖਾਇਆ। ਹੰਸ ਨੂੰ ਉਨ੍ਹਾਂ ਨਾਲ ਕਈ ਫੋਟੋਆਂ ਵਿੱਚ ਦੇਖਿਆ ਗਿਆ ਹੈ। ਬਹੁਤ ਸਾਰੀਆਂ ਸ਼ਖਸੀਅਤਾਂ ਅੱਜ ਪੂਰਨ ਸ਼ਾਹ ਕੋਟੀ ਦੇ ਦਿਹਾਂਤ ‘ਤੇ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਕੋਲ ਪੁੱਜੀਆਂ ਹਨ ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੂਰਨ ਸ਼ਾਹ ਕੋਟੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ “ਪੰਜਾਬੀ ਸੰਗੀਤ ਜਗਤ ਦੀ ਮਹਾਨ ਹਸਤੀ ਉਸਤਾਦ ਪੂਰਨ ਸ਼ਾਹ ਕੋਟੀ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੂਰਨ ਸ਼ਾਹ ਕੋਟੀ ਜੀ ਨੇ ਅਨਮੋਲ ਹੀਰੇ ਤਰਾਸ਼ ਕੇ ਸੰਗੀਤ ਜਗਤ ਦੀ ਝੋਲੀ ਪਾਏ, ਅੱਜ ਉਹਨਾਂ ਦੇ ਜਾਣ ਨਾਲ ਵੱਡਾ ਘਾਟਾ ਪਿਆ ਹੈ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼”।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment