ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪਿਤਾ ਦਾ ਹੋਇਆ ਦੇਹਾਂਤ

TeamGlobalPunjab
1 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਉਸ ਸਮੇਂ ਝਟਕਾ ਲੱਗਿਆ ਜਦ ਉਹ ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ  ਸਮਰਥਨ ‘ਚ ਸਟੇਜ ‘ਤੇ ਪ੍ਰਫੋਮ ਕਰ ਰਹੇ ਸਨ। ਰਾਜਵੀਰ ਜਵੰਦਾ ਦੇ ਪਿਤਾ ਕਰਨ ਸਿੰਘ ਜਵੰਦਾ ਦਾ  ਦੇਹਾਂਤ ਹੋ ਗਿਆ ਹੈ।

ਰਾਜਵੀਰ ਜਵੰਦਾ ਜਦੋਂ ਸਟੇਜ ‘ਤੇ ਕਿਸਾਨਾਂ ‘ਚ ਆਪਣੇ ਗੀਤਾਂ ਰਾਹੀਂ ਜੋਸ਼ ਭਰ ਰਹੇ ਸਨ ਉਸ ਸਮੇਂ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।ਸੂਤਰਾਂ ਅਨੁਸਾਰ ਉਸਦੇ ਪਿਤਾ ਜਗਰਾਉਂ ਦੇ ਨੇੜਲੇ ਪਿੰਡ ਪੂਨਾ ਵਿੱਚ ਰਹਿੰਦੇ ਸਨ ਅਤੇ ਲਿਵਰ ਦੀ ਬਿਮਾਰੀ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਰਾਜਵੀਰ ਜਵੰਦਾਦੇ ਪਿਤਾ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਲੰਮੇ ਸਮੇਂ ਤੋਂ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ।

ਰਾਜਵੀਰ ਜਵੰਦਾ ਦੇ ਪਿਤਾ ਦੇ ਦੇਹਾਂਤ ਕਾਰਨ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Share this Article
Leave a comment