ਚੰਡੀਗੜ੍ਹ: ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਵਿਦੇਸ਼ੀ ਨੰਬਰ ਤੋਂ ਧਮ.ਕੀ ਮਿਲੀ ਹੈ। ਬਾਵਾ ਦੇ ਮੈਨੇਜਰ ਮਲਕੀਤ ਸਿੰਘ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਮਗਰੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਰਣਜੀਤ ਬਾਵਾ ਨੂੰ ਪਹਿਲਾਂ ਵੀ ਦੋ ਮੈਸੇਜ ਆਏ ਸਨ। ਇੱਕ ਕੇਸ ਵਿੱਚ 1 ਕਰੋੜ ਰੁਪਏ ਅਤੇ ਦੂਜੇ ਵਿੱਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਕਿ ਜੇਕਰ ਉਸ ਨੇ ਫਿਰੌਤੀ ਦੀ ਰਕਮ ਨਾ ਅਦਾ ਕੀਤੀ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਸ਼ਿਕਾਇਤਕਰਤਾ ਮੈਨੇਜਰ ਮਲਕੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬਾਵਾ ਨੂੰ 14 ਨਵੰਬਰ ਨੂੰ ਉਸ ਦੇ ਮੋਹਾਲੀ ਸਥਿਤ ਘਰ ‘ਤੇ 447585019808 ‘ਤੇ ਵਟਸਐਪ ਕਾਲ ਆਈ, ਜਿਸ ਨੂੰ ਅਸੀਂ ਨਜ਼ਰ ਅੰਦਾਜ਼ ਕਰ ਦਿੱਤਾ। ਬਾਅਦ ਵਿੱਚ, ਉਸੇ ਨੰਬਰ ਤੋਂ ਇੱਕ ਆਡੀਓ ਸੰਦੇਸ਼ ਆਇਆ ਜਿਸ ਵਿੱਚ ਧਮਕੀ ਦਿੱਤੀ ਗਈ ਕਿ ਜੇਕਰ ਫਿਰੌਤੀ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਭਰੀ ਕਾਲ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।