ਨਾਮਵਰ ਪੰਜਾਬੀ ਕਲਾਕਾਰ ‘ਤੇ ਲੱਗੇ ਗੰਭੀਰ ਦੋਸ਼, ਗ੍ਰਿਫਤਾਰ!

TeamGlobalPunjab
1 Min Read

ਬਠਿੰਡਾ : ਦੇਸ਼ ਅੰਦਰ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਪੰਜਾਬ ਵਿੱਚ ਵੀ ਇਸ ਦੇ ਕਈ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਮਾਮਲਾ ਇੱਕ ਕਲਾਕਾਰ ਨਾਲ ਸਬੰਧਤ ਹੈ। ਪ੍ਰਸਿੱਧ ਪੰਜਾਬ ਕਲਾਕਾਰ ਛਿੰਦੇ ‘ਤੇ ਆਪਣੀ ਸਹਿ ਕਲਾਕਾਰ ਦੀ ਭਤੀਜੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਸਿਵਲ ਲਾਈਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਉਸ ਵਿਰੁੱਧ ਇਹ ਮਾਮਲਾ ਸਾਲ 2018 ਵਿੱਚ ਦਰਜ਼ ਕੀਤਾ ਗਿਆ ਸੀ।

ਦੱਸ ਦਈਏ ਕਿ ਉਸ ਸਮੇਂ ਤੋਂ ਹੀ ਕਲਾਕਾਰ ਛਿੰਦਾ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ ਅਤੇ ਪੁਲਿਸ ਵੱਲੋਂ ਲਗਾਤਾਰ ਉਸ ਨੂੰ ਲੱਭਿਆ ਜਾ ਰਿਹਾ ਸੀ। ਜਿਸ ਦੇ ਚਲਦਿਆਂ ਅੱਜ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ  ਛਾਪਾ ਮਾਰ ਕੇ ਛਿੰਦੇ ਨੂੰ ਉਸ ਦੇ ਹੀ ਪਿੰਡ ਵਿੱਚੋਂ ਗ੍ਰਿਫਤਾਰ ਕਰ ਲਿਆ ਗਿਆ। ਰਿਪੋਰਟਾਂ ਮੁਤਾਬਿਕ ਪੁਲਿਸ ਵੱਲੋਂ ਛਿੰਦੇ ਸੌਂਕੀ ਨੂੰ ਗ੍ਰਿਫਤਾਰ ਕਰਕੇ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੋਂ ਕਿ ਉਸ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Share this Article
Leave a comment