ਸੰਗਰੂਰ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ। ਮੂਸੇਵਾਲਾ ਨੇ ਕਰਫਿਊ ਦੌਰਾਨ ਬਰਨਾਲਾ ‘ਚ ਏ.ਕੇ. 47 ਨਾਲ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਨੂੰ ਲੈ ਕੇ ਗਾਇਕ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਉਸ ਨੂੰ ਪਹਿਲਾਂ ਉਸ ਨੂੰ ਆਰਜ਼ੀ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦੇ ਦਿੱਤੀ ਹੈ।
ਦਸ ਦਈਏ ਸੋਸ਼ਲ ਮੀਡੀਆ ‘ਤੇ ਫਾਇਰਿੰਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਤੇ 5 ਪੁਲਸ ਮੁਲਾਜ਼ਮਾਂ ਸਣੇ 9 ਦੇ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿਚ ਧੂਰੀ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ ਤੇ ਬਾਅਦ ਵਿੱਚ ਇਸ ‘ਚ ਆਰਮਜ਼ ਐਕਟ ਦਾ ਵਾਧਾ ਕਰ ਦਿਤਾ ਗਿਆ ਸੀ।