ਨਿਊਜ਼ ਡੈਸਕ: ਪੰਜਾਬੀ ਗਾਇਕ ਅਤੇ ਐਕਟਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਹੇ ਸੀ। ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਇੱਕ ਅੰਗਰੇਜ਼ ਰਾਹਗੀਰ ਨੇ ਉਨ੍ਹਾਂ ਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਉਨ੍ਹਾਂ ਦੀ ਕਾਰ ਸਿੱਧੀ ਕਰ ਲਈ। ਸਿੱਪੀ ਨੇ ਅੰਗਰੇਜ਼ ਰਾਹਗੀਰ ਦਾ ਧੰਨਵਾਦ ਵੀ ਕੀਤਾ।
ਸਿੱਪੀ ਨੇ ਮਜ਼ਾਕ ਵਿਚ ਕਿਹਾ ਕਿ ਤੁਸੀਂ ਜਦੋਂ ਵੀ ਗੱਡੀ ਚਲਾਓ ਤਾਂ ਆਪਣੀ ਮਰਜ਼ੀ ਅਨੁਸਾਰ ਚਲਾਓ। ਆਪਣੇ ਕੋਲ ਬੈਠੇ ਵਿਅਕਤੀ ਦੀ ਸਲਾਹ ਨਾ ਲਓ। ਸਿੱਪੀ ਅਨੁਸਾਰ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਐਡਵੈਂਚਰ ਲਈ ਨਿਕਲੇ ਸਨ ਪਰ ਐਡਵੈਂਚਰ ਖਤਰਨਾਕ ਹੋ ਗਿਆ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।