ਚੰਡੀਗੜ੍ਹ: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾ ਹੋਇਆ ਹੈ। ਉਸ ਨੇ ਦੋਸ਼ ਲਾਇਆ ਕਿ ਕੁਝ ਥਰਡ ਪਾਰਟੀ ਕੰਪਨੀਆਂ ਉਸ ਦੇ ਨਾਂ ਦੀ ਵਰਤੋਂ ਕਰਕੇ ਫਰਜ਼ੀ ਵਪਾਰਕ ਅਧਿਕਾਰ ਵੇਚ ਰਹੀਆਂ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਠੱਗੀ ਮਾਰ ਰਹੀਆਂ ਹਨ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ ਅਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ।
ਸੁਨੰਦਾ ਸ਼ਰਮਾ ਨੇ ਪੋਸਟ ‘ਚ ਲਿਖਿਆ ਕਿ ਮੈਂ ਆਪਣੇ ਸਾਰੇ ਕਾਰੋਬਾਰੀ ਭਾਈਵਾਲਾਂ ਅਤੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਕੁਝ ਵਿਅਕਤੀ ਅਤੇ ਸੰਸਥਾਵਾਂ ਮੇਰੇ ਕਾਰੋਬਾਰੀ ਕੰਟਰੈਕਟ ‘ਤੇ ਵਿਸ਼ੇਸ਼ ਅਧਿਕਾਰ ਹੋਣ ਦਾ ਝੂਠਾ ਦਾਅਵਾ ਕਰ ਰਹੀਆਂ ਹਨ। ਇਹ ਦਾਅਵੇ ਪੂਰੀ ਤਰ੍ਹਾਂ ਝੂਠੇ, ਫਰਜ਼ੀ, ਅਣਅਧਿਕਾਰਤ ਅਤੇ ਕਾਨੂੰਨੀ ਤੌਰ ‘ਤੇ ਬੇਬੁਨਿਆਦ ਹਨ। ਉਸਨੇ ਪੋਸਟ ਵਿੱਚ ਅੱਗੇ ਲਿਖਿਆ ਕਿ ਮੈਂ ਇੱਕ ਸੁਤੰਤਰ ਕਲਾਕਾਰ ਹਾਂ ਅਤੇ ਮੈਂ ਆਪਣੇ ਪੇਸ਼ੇਵਰ ਕੰਮ, ਪ੍ਰਦਰਸ਼ਨ ਅਤੇ ਸਹਿਯੋਗ ‘ਤੇ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤਾ ਹੈ। ਮੈਂ ਅਣਅਧਿਕਾਰਤ ਵਿਅਕਤੀਆਂ ਜਾਂ ਸੰਸਥਾਵਾਂ ਦੁਆਰਾ ਕੀਤੇ ਗਏ ਕਿਸੇ ਵੀ ਲੈਣ-ਦੇਣ ਲਈ ਜ਼ਿੰਮੇਵਾਰ ਨਹੀਂ ਹੋਵਾਂਗੀ। ਸੁਨੰਦਾ ਨੇ ਪ੍ਰਸ਼ੰਸਕਾਂ ਨੂੰ ਅਪੀਲ ਕਰਦਿਆਂ ਲਿਖਿਆ ਕਿ ਅਜਿਹੇ ਵਿਅਕਤੀਆਂ ਜਾਂ ਸੰਸਥਾਵਾਂ ਨੇ ਅਜਿਹੇ ਝੂਠੇ ਬਿਆਨਾਂ ਬਾਰੇ ਸੰਪਰਕ ਕੀਤਾ ਹੈ ਜਾਂ ਕੋਈ ਜਾਣਕਾਰੀ ਹੈ। ਉਹ ਤੁਰੰਤ ਈ-ਮੇਲ ਅਤੇ ਫ਼ੋਨ ਨੰਬਰ ‘ਤੇ ਮੇਰੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਸਾਨੂੰ ਇਸ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।