ਨਾਭਾ: ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਹਮਾਇਤ ਦੇਣ ਲਈ ਪੰਜਾਬੀ ਗਾਇਕ ਵੀ ਸੜਕਾਂ ਤੇ ਨਿੱਤਰ ਰਹੇ ਹਨ। ਕਿਸਾਨਾਂ ਵੱਲੋਂ ਨਾਭਾ ਵਿਖੇ ਲਗਾਏ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬੀ ਕਲਾਕਾਰ ਰਣਜੀਤ ਬਾਵਾ, ਹਰਭਜਨ ਮਾਨ, ਕੁਲਵਿੰਦਰ ਬਿੱਲਾ, ਤਰਸੇਮ ਜੱਸੜ ਸਣੇ ਹੋਰ ਕਲਾਕਾਰ ਕਿਸਾਨਾਂ ਦੇ ਹੱਕ ਵਿੱਚ ਪਹੁੰਚ ਗਏ ਹਨ।
ਇਨ੍ਹਾਂ ਸਾਰੇ ਕਲਾਕਾਰਾਂ ਨੇ ਫੇਸਬੁਕ ਤੇ ਵੀ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ। ਰਣਜੀਤ ਬਾਵਾ ਨੇ ਬਾਲੀਵੁੱਡ ਦੀਆਂ ਹਸਤੀਆਂ ਤੇ ਸਵਾਲ ਖੜ੍ਹੇ ਕੀਤੇ ਸਨ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਹਰਭਜਨ ਮਾਨ ਨੇ ਵੀ ਇੱਕ ਢਾਡੀ ਵਾਰ ਗਾ ਕੇ ਕਿਸਾਨਾਂ ਦਾ ਸਮਰਥਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਜੋ ਕੇਂਦਰ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਲੈ ਬਿੱਲ ਪਾਸ ਕੀਤੇ ਗਏ ਹਨ ਉਹ ਨਿੰਦਣਯੋਗ ਨੇ ਅਸੀਂ ਇਸ ਮੁੱਦੇ ਨੂੰ ਲੈ ਕੇ ਕਿਸਾਨ ਭਰਾਵਾਂ ਦੇ ਨਾਲ ਅਤੇ ਹਰ ਸਮੇਂ ਇਨ੍ਹਾਂ ਦੇ ਨਾਲ ਖੜ੍ਹੇ ਹਾ ਉਨ੍ਹਾਂ ਸੂਬੇ ਪੰਜਾਬ ਦੇ ਨਾਲ ਨਾਲ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਸਾਥ ਦਿਓ ਤਾਂ ਜੋ ਦੁਨੀਆ ਦਾ ਢਿੱਡ ਭਰਨ ਵਾਲਾ ਕਿਸਾਨ ਖੁਸ਼ਹਾਲ ਰਹਿ ਸਕੇ।