ਨੂਰਾਂ ਭੈਣਾਂ ਦੇ ਪਿਤਾ ਦੀ ਵਿਗੜੀ ਸਿਹਤ! ਹਸਪਤਾਲ ਵਿੱਚ ਭਰਤੀ

Global Team
3 Min Read

ਜਲੰਧਰ: ਪੰਜਾਬ ਦੀ ਸੂਫ਼ੀ ਗਾਇਕਾ ਨੂਰਾਂ ਸਿਸਟਰਜ਼ ਦੇ ਪਿਤਾ ਨੂੰ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੁਰਦੇ ਦੀ ਇਨਫੈਕਸ਼ਨ ਅਤੇ ਸ਼ੂਗਰ ਦੀ ਸਮੱਸਿਆ ਹੈ, ਜਿਸ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਨੂਰਾ ਸਿਸਟਰ ਦੇ ਪਿਤਾ ਗੁਲਸ਼ਨ ਮੀਰ ਪਿਛਲੇ ਕੁਝ ਸਮੇ ਤੋਂ ਬਿਮਾਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਗੁਰਦੇ ਦੀਆਂ ਲਗਾਤਾਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਰੀਤੂ ਨੂਰਾਂ ਨੇ ਦੱਸਿਆ ਕਿ ਪਿਤਾ ਸ਼ੂਗਰ ਦੇ ਮਰੀਜ਼ ਹਨ ਅਤੇ ਗੁਰਦੇ ਦੀਆਂ ਸਮੱਸਿਆਵਾਂ ਦੇ ਕਾਰਨ ਉਨ੍ਹਾਂ ਨੂੰ ਕਿਡਨੀ ਹਸਪਤਾਲ ਚੈੱਕਅਪ ਲਈ ਲਿਆਂਦਾ ਸੀ। ਡਾਕਟਰਾਂ ਨੇ ਇੱਥੇ ਦੱਸਿਆ ਕਿ ਇੱਕ ਗੁਰਦਾ (ਕਿਡਨੀ) ਫੇਲ੍ਹ ਹੋ ਚੁੱਕਾ ਹੈ ਅਤੇ ਦੂਜਾ ਵੀ ਬਹੁਤ ਘੱਟ ਕੰਮ ਕਰ ਰਿਹਾ ਹੈ। ਡਾਕਟਰਾਂ ਨੇ ਹੁਣ ਗੁਰਦਾ ਟ੍ਰਾਂਸਪਲਾਂਟ ਦੀ ਸਿਫਾਰਸ਼ ਕੀਤੀ ਹੈ।

ਰੀਤੂ ਨੂਰਾਂ ਨੇ ਕਿਹਾ, “ਮੈਂ ਅਤੇ ਮੇਰੀ ਮਾਂ ਆਪਣੇ ਗੁਰਦੇ ਦਾਨ ਕਰਨ ਲਈ ਤਿਆਰ ਹਾਂ। ਡਾਕਟਰਾਂ ਨੇ ਕਿਹਾ ਹੈ ਕਿ ਜੇਕਰ ਗੁਰਦਾ ਮੈਚ ਹੁੰਦਾ ਹੈ ਤਾਂ ਹੀ ਗੁਰਦਾ ਦਾਨ ਕੀਤਾ ਜਾ ਸਕਦਾ ਹੈ। ਜ਼ਰੂਰੀ ਟੈਸਟ ਅਜੇ ਪੂਰੇ ਨਹੀਂ ਹੋਏ ਹਨ।” ਉਨ੍ਹਾਂ ਦੱਸਿਆ ਕਿ ਪਿਤਾ ਦੇ ਸਰੀਰ ਵਿੱਚ ਇਨਫੈਕਸ਼ਨ ਕਾਰਨ ਅਜੇ ਗੁਰਦੇ ਦਾ ਟ੍ਰਾਂਸਪਲਾਂਟ ਨਹੀਂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਰਿਸ਼ਤੇਦਾਰ ਅਤੇ ਅਜ਼ੀਜ਼ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਹਨ ਅਤੇ ਮਿਲਣ ਆ ਰਹੇ ਹਨ ਅਤੇ ਗੁਰਦੇ ਦਾਨ ਕਰਨ ਲਈ ਤਿਆਰ ਹਨ। ਫਿਲਹਾਲ ਉੱਚ ਇਨਫੈਕਸ਼ਨ ਦਰ ਦੇ ਕਾਰਨ, ਗੁਰਦਾ ਟ੍ਰਾਂਸਪਲਾਂਟ ਨਹੀਂ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਹਾਲ ਹੀ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਪੰਜਾਬੀ ਗਾਇਕ ਖਾਨ ਸਾਬ ਵੀ ਗੁਲਸ਼ਨ ਮੀਰ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਜਲੰਧਰ ਦੇ ਕਿਡਨੀ ਹਸਪਤਾਲ ਗਏ ਸਨ। ਇੱਥੇ ਉਨ੍ਹਾਂ ਨੇ ਗੁਲਸ਼ਨ ਮੀਰ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਖਾਨ ਸਾਬ ਨੇ ਕਿਹਾ ਕਿ ਉਹ ਪ੍ਰਾਰਥਨਾ ਕਰਦੇ ਹਨ ਕਿ ਗੁਲਸ਼ਨ ਮੀਰ ਸਿਹਤਮੰਦ ਰਹੇ ਅਤੇ ਦੁਬਾਰਾ ਸਟੇਜ ‘ਤੇ ਗਾ ਸਕਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment