ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦੀ ਹਾਦਸੇ ਦੌਰਾਨ ਮੌਤ, ਪਰਿਵਾਰ ਵੱਲੋਂ ਸਰਕਾਰ ਨੂੰ ਅਪੀਲ

TeamGlobalPunjab
1 Min Read

ਬਰੈਂਪਟਨ: ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਫ਼ਤਿਆਬਾਦ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਪੜਾਈ ਦਾ ਖ਼ਰਚਾ ਕੱਢਣ ਲਈ ਪਾਰਟ ਟਾਈਮ ਕੰਮ ਕਰਦਾ ਸੀ ਅਤੇ ਰੋਜ਼ਾਨਾ ਵਾਂਗ ਕਲ ਕੰਮ ‘ਤੇ ਗਿਆ ਪਰ ਮੁੜ ਨਾ ਪਰਤਿਆ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਸਕਤਰਜੀਤ ਸਿੰਘ ਨੇ ਦੱਸਿਆ ਕਿ ਕੰਮ ਵਾਲੀ ਥਾਂ ਤੇ ਵਾਪਰਿਆ ਹਾਦਸਾ ਉਨ੍ਹਾਂ ਦੇ ਬੇਟੇ ਦੀ ਮੌਤ ਦਾ ਕਾਰਨ ਬਣ ਗਿਆ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦੇਹ ਪੰਜਾਬ ਲਿਆਉਣ ਵਿਚ ਮਦਦ ਕੀਤੀ ਜਾਵੇ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਬਰੈਂਪਟਨ ਵਿਖੇ ਰਹਿੰਦਾ ਸੀ ਜਦਕਿ ਉਸ ਦੀ ਭੈਣ ਪਰਮਿੰਦਰ ਕੌਰ ਸਰੀ ਸ਼ਹਿਰ ਵਿਚ ਰਹਿੰਦੀ ਹੈ। ਦੁੱਖ ਵਿਚ ਡੁੱਬੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

Share this Article
Leave a comment