ਓਂਟਾਰੀਓ: ਵਿਦੇਸ਼ ਦੀ ਧਰਤੀ ਤੋਂ ਇਕ ਹੋਰ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਅਰਮਾਨ ਚੌਹਾਨ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਪੰਜਾਬੀ ਵਿਦਿਆਰਥੀ ਅਰਮਾਨ ਦੀ ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ 5 ਜਨਵਰੀ ਨੂੰ ਕ੍ਰੇਮੇਹ ਟਾਊਨਸ਼ਿਪ ਨੇੜੇ ਓਨਟਾਰੀਓ ਹਾਈਵੇਅ 401 ‘ਤੇ ਵਾਪਰੀ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਹਾਦਸੇ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਪੁਲਿਸ ਦੇ ਅਨੁਸਾਰ ਅਰਮਾਨ ਆਪਣੇ ਇੱਕ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ। ਹਾਲਾਂਕਿ ਇਹ ਦੱਸਿਆ ਗਿਆ ਹੈ ਕਿ ਹਾਦਸੇ ਦੇ ਸਮੇਂ ਅਰਮਾਨ ਪੈਦਲ ਜਾ ਰਿਹਾ ਸੀ। ਇਹ ਸਪੱਸ਼ਟ ਨਹੀਂ ਹੈ ਕਿ ਕਿਹੜੇ ਹਾਲਾਤਾਂ ਕਾਰਨ ਉਹ ਵਿਅਸਤ ਹਾਈਵੇਅ ‘ਤੇ ਪੈਦਲ ਚੱਲਿਆ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੂੰ ਇੱਕ ਰਿਪੋਰਟ ਮਿਲੀ ਕਿ ਹਾਈਵੇਅ ਦੀਆਂ ਪੱਛਮ ਵੱਲ ਜਾਣ ਵਾਲੀਆਂ ਲੇਨਾਂ ਵਿੱਚ ਇੱਕ ਕਾਰ ਨੇ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੀਡੀਅਨ ਦੇ ਨੇੜੇ ਇੱਕ ਕਾਰ ਖੜ੍ਹੀ ਮਿਲੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਅਰਮਾਨ ਨੂੰ ਉਸੇ ਕਾਰ ਨੇ ਟੱਕਰ ਮਾਰੀ ਸੀ ਜਾਂ ਕਿਸੇ ਹੋਰ ਵਾਹਨ ਨੇ। ਪੁਲਿਸ ਨੇੜਲੇ ਸਥਾਨਾਂ ਤੋਂ ਸੀਸੀਟੀਵੀ ਅਤੇ ਡੈਸ਼ਕੈਮ ਫੁਟੇਜ ਦੀ ਵਰਤੋਂ ਕਰਕੇ ਘਟਨਾ ਦੀ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਐਮਰਜੈਂਸੀ ਸੇਵਾਵਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ ਪਰ ਅਰਮਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਅਰਮਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਪਰਿਵਾਰ ਨੇ ਹਾਦਸੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਪਰਿਵਾਰ ਨੂੰ ਵਿੱਤੀ ਅਤੇ ਪ੍ਰਸ਼ਾਸਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਪੀਪੀ ਨੇ ਗਵਾਹਾਂ ਅਤੇ ਡੈਸ਼ਕੈਮ ਫੁਟੇਜ ਵਾਲੇ ਲੋਕਾਂ ਨੂੰ ਅੱਗੇ ਆਉਣ ਅਤੇ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

