ਪਟਿਆਲਾ : ਘਨੌਰ ਹਲਕੇ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਅਰਵਿੰਦ ਨੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੁੰ 20 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜ ਕੇ 15 ਦਿਨਾਂ ਦੇ ਅੰਦਰ ਅੰਦ ਜਨਤਕ ਮੁਆਫੀ ਮੰਗਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਲੀਗਲ ਨੋਟਿਸ ਭੇਜਿਆ ਹੈ।
ਪ੍ਰੋ: ਅਰਵਿੰਦ ਨੇ ਆਪਣੇ ਵਕੀਲ ਹਰਚੰਦ ਸਿੰਘ ਬਾਠ ਰਾਹੀਂ ਇਹ ਨੋਟਿਸ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਪੁੱਜੇ ਸਨ, ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਜਲਾਲਪੁਰ ਨੇ ਵਾਈਸ ਚਾਂਸਲਰ ਪ੍ਰੋ : ਅਰਵਿੰਦ ਨੂੰ ਆਰ.ਐੱਸ.ਐੱਸ. ਦਾ ਏਜੰਟ ਕਿਹਾ ਸੀ।
ਵਾਈਸ ਚਾਂਸਲਰ ਨੇ ਇਸੇ ਆਧਾਰ ‘ਤੇ ਵਿਧਾਇਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।