ਡਾ.ਜੋਗਿੰਦਰ ਸਿੰਘ ਪੁਆਰ ਦਾ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਦੇਸ਼ ਸੇਵਕ ਅਖਬਾਰ ਦੇ ਸਾਬਕਾ ਮੁੱਖ ਸੰਪਾਦਕ ਡਾ. ਜੋਗਿੰਦਰ ਸਿੰਘ ਪੁਆਰ ਦਾ ਦੇਹਾਂਤ ਲੰਘੀ ਅੱਧੀ ਰਾਤ ਨੂੰ ਹੋ ਗਿਆ ਹੈ। ਉਨ੍ਹਾਂ ਦੀ ਉਮਰ 85 ਸਾਲ ਸੀ।

ਡਾ: ਪੁਆਰ ਸਾਹਿਬ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪੰਜਾਬੀ ਭਾਸ਼ਾ ਲਈ ਜਿੰਨਾ ਕੰਮ ਉਨ੍ਹਾਂ ਨੇ ਕੀਤਾ ਸੀ ਸ਼ਾਇਦ ਹੀ ਕਿਸੇ ਹੋਰ ਦੇ ਹਿੱਸੇ ਆਇਆ ਹੋਵੇਗਾ। ਇਸੇ ਕਰਕੇ ਉਨ੍ਹਾਂ ਨੂੰ ਭਾਸ਼ਾ ਸ਼ਾਸ਼ਤਰੀ ਦੇ ਤੌਰ `ਤੇ ਵੀ ਜਣਿਆ ਜਾਂਦਾ ਸੀ। ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 15 ਅਕਤੂਬਰ ਨੂੰ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸਰਕਾਰੀ ਸਕੂਲ ਦੇ ਨੇੜੇ ਪਿੰਡ ਲੱਧੇਵਾਲੀ ਦੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Share this Article
Leave a comment