BIG NEWS : ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜਾਰੀ ਕੀਤਾ ਨੋਟਿਸ

TeamGlobalPunjab
2 Min Read

ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸੈਣੀ ਨੂੰ ਇਕ ਸਤੰਬਰ ਤਕ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਐੱਸਪੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੋਟਿਸ ਸੈਣੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਆਵਾਸ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਸੈਣੀ ਇਕ ਸਤੰਬਰ ਤਕ ਕਦੀ ਵੀ ਇਨਵੈਸਟੀਗੇਸ਼ਨ ਜੁਆਇਨ ਕਰ ਸਕਦੇ ਹਨ।

ਇਹ ਮਾਮਲਾ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ-20 ‘ਚ ਕੋਠੀ ਖਰੀਦਣ ਨਾਲ ਸੰਬੰਧਤ ਹੈ ਜਿਸ ਵਿਚ ਸੈਣੀ ਕਿਰਾਏਦਾਰ ਬਣ ਕੇ ਰਹਿ ਰਹੇ ਹਨ। ਵਿਜੀਲੈਂਸ ਨੇ ਕੋਰਟ ‘ਚ ਅਰਜ਼ੀ ਦਾਖ਼ਲ ਕਰ ਕੇ ਉਕਤ ਜਾਇਦਾਦ ਕੁਰਕ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ 20 ‘ਚ ਮਕਾਨ ਕੁਰਕ ਕਰਨ ਦੇ ਹੁਕਮ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ 16 ਜੁਲਾਈ ਨੂੰ ਜਾਰੀ ਕੀਤੇ ਗਏ ਸਨ।

ਅਦਾਲਤ ਨੇ ਸੈਣੀ ਨੂੰ ਮਾਮਲੇ ਦੀ ਕਾਰਵਾਈ ਤਕ ਅਦਾਲਤ ਦੇ ਨਾਲ ਮਾਸਿਕ ਕਿਰਾਇਆ ਢਾਈ ਲੱਖ ਜਮ੍ਹਾਂ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। 20 ਅਗਸਤ ਨੂੰ ਵਿਜੀਲੈਂਸ ਬਿਊਰੋ ਨੇ ਸੈਣੀ ਨੂੰ ਮੋਹਾਲੀ ਜ਼ਿਲ੍ਹੇ ਦੇ ਕੁਰਾਲੀ ‘ਚ ਇਕ ਜ਼ਮੀਨ ਦੀ ਧੋਖਾਧੜੀ ਨਾਲ ਸੰਬੰਧਤ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ‘ਤੇ ਜ਼ਮਾਨਤ ਦੇ ਦਿੱਤੀ ਗਈ ਸੀ। ਹਾਲਾਂਕਿ ਸੈਣੀ ਨੂੰ ਮਿਲੀ ਜ਼ਮਾਨਤ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣ ਹਾਈ ਕੋਰਟ ‘ਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਗਈ ਹੈ।

- Advertisement -

Share this Article
Leave a comment