Home / News / ਸਿਡਨੀ ‘ਚ ਪੰਜਾਬੀ ਨੌਜਵਾਨ ਨੇ ਆਪਣੀ ਹੀ 27 ਸਾਲਾ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

ਸਿਡਨੀ ‘ਚ ਪੰਜਾਬੀ ਨੌਜਵਾਨ ਨੇ ਆਪਣੀ ਹੀ 27 ਸਾਲਾ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

ਸਿਡਨੀ : ਆਸਟਰੇਲੀਆ ਵਿਖੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਚਾਕੂ ਮਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਿਡਨੀ ਦੇ ਕੁਏਕਰ ਹਿੱਲ ਇਲਾਕੇ ਵਿੱਚ ਵਾਪਰੀ।

ਰਿਪੋਰਟਾਂ ਮੁਤਾਬਕ 31 ਸਾਲਾ ਬਲਤੇਜ ਨੇ ਆਪਣੀ 27 ਸਾਲਾ ਪਤਨੀ ਕਮਲਜੀਤ ਕੌਰ ਸਿੱਧੂ ਦਾ ਚਾਕੂ ਨਾਲ ਗਲਾ ਰੇਤ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਭਾਰਤ ਤੋਂ ਦੋ ਸਾਲ ਪਹਿਲਾਂ ਹੀ ਵਿਦਿਆਰਥੀ ਵੀਜ਼ਾ ‘ਤੇ ਆਸਟ੍ਰੇਲੀਆ ਆਏ ਸਨ ਤੇ ਦੋਵਾਂ ਦੇ ਵਿਆਹ ਨੂੰ ਚਾਰ ਸਾਲ ਹੋ ਚੁੱਕੇ ਸਨ। ਫਿਲਹਾਲ ਪੁਲਿਸ ਨੇ ਬਲਤੇਜ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਦੌਰਾਨ ਦੋਵਾਂ ‘ਚ ਲੜਾਈ ਝਗੜਾ ਹੋਇਆ ਸੀ ਜਿਸ ‘ਚ ਘਰੇਲੂ ਹਿੰਸਾ ਵੀ ਹੋਈ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਆਪਸੀ ਸਹਿਮਤੀ ਤੇ ਕੁਝ ਸ਼ਰਤਾਂ ਨਾਲ ਦੋਵੇਂ ਇੱਕੋ ਘਰ ‘ਚ ਇਕੱਠੇ ਰਹਿਣ ਲੱਗੇ ਸੀ।

ਉੱਥੇ ਹੀ ਕਮਲਜੀਤ ਕੌਰ ਦਾ ਭਰਾ ਵੀ ਆਪਣੀ ਭੈਣ ਦੇ ਘਰ ਵਿੱਚ ਹੀ ਰਹਿੰਦਾ ਸੀ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਦੀ ਭੈਣ ਖੂਨ ਨਾਲ ਲਥਪਥ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਸੀ ਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ।

Check Also

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ DSGMC ਕਿਸਾਨ ਜਥੇਬੰਦੀਆਂ ਦੀ ਹਰ ਸੰਭਵ ਸਹਾਇਤਾ ਕਰਨ: ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ …

Leave a Reply

Your email address will not be published. Required fields are marked *