ਬਰੈਂਪਟਨ ‘ਚ ਪੈਟਰੋਲ ਪੰਪ ‘ਤੇ ਪੰਜਾਬੀ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ

Rajneet Kaur
1 Min Read

ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ ਸਿੱਖ ਕੁੜੀ ਪਵਨਪ੍ਰੀਤ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਵਨਪ੍ਰੀਤ ਕੌਰ ਬਰੈਂਪਟਨ ‘ਚ ਰਹਿੰਦੀ ਸੀ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਦਸੰਬਰ ਨੂੰ ਰਾਤ 10.40 ਵਜੇ ਦੇ ਆਸ-ਪਾਸ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ ਹੈ।

ਪੁਲਿਸ ਨੇ ਕਿਹਾ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ‘ਤੇ ਕਈ ਫਾਇਰ ਕੀਤੇ ਗਏ। ਪੀਲ ਰੀਜਨਲ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਵਨਪ੍ਰੀਤ ਕੌਰ ਨੂੰ ਮੌਕੇ ਤੇ ਡਾਕਟਰੀ ਸਹਾਇਤਾ ਦਿਤੀ ਗਈ ਸੀ ਪਰ ਪੀੜਤਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਪੁਲਿਸ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ। ਜਿਸ ਨੇ ਸਾਰੇ ਕਾਲੇ ਕੱਪੜੇ ਪਾਏ ਹੋਏ ਸਨ ਅਤੇ ਘਟਨਾ ਤੋਂ ਬਾਅਦ ਪੈਦਲ ਹੀ ਘਟਨਾ ਸਥਾਨ ਤੋਂ ਨਿਕਲਦੇ ਦੇਖਿਆ ਗਿਆ ਸੀ। ਪੁਲਿਸ ਨੇ ਇਸ ਨੂੰ ਟਾਰਗੇਟਿਡ ਘਟਨਾ ਦੱਸਦਿਆਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment