ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਕੇਂਦਰੀ ਪੰਜਾਬੀ ਲੇਖਕ ਸਭਾ ਦੀ ਅਗਵਾਈ ਹੇਠ ਪੰਜਾਬ ਦੇ ਸਾਹਿਤਕਾਰਾਂ ਅਤੇ ਲੇਖਕਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਠੋਕਵੀੰ ਹਮਾਇਤ ਕਰਦਿਆਂ ਕਿਸਾਨਾਂ ਨਾਲ ਗ੍ਰਿਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਹੈ। ਸਭਾ ਦੇ ਸਕੱਤਰ ਡਾ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਲੇਖਕ ਵੀ ਕਿਸਾਨਾਂ ਦੇ ਪੁੱਤ ਹਨ ਜਿਸ ਕਾਰਨ ਉਹ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ ਕਰਨਗੇ। ਡਾ.ਸਿਰਸਾ ਨੇ ਜੰਮੂ ਅਤੇ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਨਾ ਰੱਖਣ ਅਤੇ ਨਵੀਂ ਸਿੱਖਿਆ ਨੀਤੀ ਤਹਿਤ ਖੇਤਰੀ ਭਾਸ਼ਾਵਾਂ ਦਾ ਨਿਰਾਦਰ ਕਰਨ ਦੀ ਵੀ ਨਿਖੇਧੀ ਕੀਤੀ।