ਕੈਨੇਡਾ ‘ਚ ਪੰਜਾਬੀ ਨੌਜਵਾਨ ਕਰ ਰਹੇ ਨੇ ਪ੍ਰਦਰਸ਼ਨ, 31 ਦਸੰਬਰ ਨੂੰ ਪਰਤਣਾ ਪੈ ਸਕਦੈ ਆਪਣੇ ਦੇਸ਼

Global Team
3 Min Read

ਨਿਊਜ਼ ਡੈਸਕ: ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਵਰਕ ਪਰਮਿਟ ( Canada Student Work Permit ) ਦੀ ਮਿਆਦ 31 ਦਸੰਬਰ, 2024 ਨੂੰ ਖਤਮ ਹੋ ਰਹੀ ਹੈ। ਹਾਸਿਲ ਜਾਣਕਾਰੀ ਅਨੁਸਾਰ ਕਰੀਬ 1.3 ਲੱਖ ਵਿਦਿਆਰਥੀਆਂ ਦੇ ਪਰਮਿਟ 31 ਨੂੰ ਖਤਮ ਹੋ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਹੋਵੇਗਾ। ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿੱਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ।

ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਜਿਸ ਕਰਕੇ ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਿਊ.ਪੀ.), ਸਥਾਈ ਨਿਵਾਸ ਲਈ ਉਚਿਤ ਨੀਤੀ ਅਤੇ ਸ਼ੋਸ਼ਣ ਵਿਰੁੱਧ ਆਪਣੀਆਂ ਮੰਗਾਂ ਰੱਖ ਰਹੇ ਹਨ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਯੰਗ ਸਟੂਡੈਂਟ ਨੈੱਟਵਰਕ (ਐਨਐਸਐਨ) ਦੇ ਬਿਕਰਮ ਸਿੰਘ ਕੁੱਲੇਵਾਲ ਕਰ ਰਹੇ ਹਨ, ਅਤੇ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜ਼ੇਸ਼ਨ (ਮਾਈਐਸਓ) ਦਾ ਵੀ ਸਮਰਥਨ ਹੈ।

ਇਹ ਵੀ ਪੜ੍ਹੋ: Elon Musk ਦੀ ਕੰਪਨੀ 1 ਘੰਟੇ ਦੇ ਕੰਮ ਲਈ ਦੇ ਰਹੀ ਹੈ ਹਜ਼ਾਰਾਂ ਰੁਪਏ, ਕੰਮ ਵੀ ਬਹੁਤ ਆਸਾਨ, ਇੰਝ ਕਰੋ ਅਪਲਾਈ

MYSO ਦੇ ਕਨਵੀਨਰ ਮਨਦੀਪ ਨੇ ਕਿਹਾ ਕਿ ਲਗਭਗ 1.3 ਲੱਖ ਵਿਦਿਆਰਥੀ ਖ਼ਤਰੇ ਵਿੱਚ ਹਨ। ਦਰਅਸਲ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ 31 ਦਸੰਬਰ ਨੂੰ ਖਤਮ ਹੋ ਜਾਵੇਗੀ। ਜਿਸ ਕਾਰਨ ਉਹ ਕੈਨੇਡਾ ਵਿੱਚ ਰਹਿਣ ਲਈ ਵਰਕ ਪਰਮਿਟ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਪਿਛਲੇ ਸਾਲ ਦੌਰਾਨ, ਭਾਰਤ ਅਤੇ ਕੈਨੇਡਾ ਦੇ ਤਣਾਅਪੂਰਨ ਸਬੰਧਾਂ ਨੇ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਵਿੱਚ ਬੇਲੋੜਾ ਡਰ ਪੈਦਾ ਕੀਤਾ ਹੈ।

ਦੂਜੇ ਪਾਸੇ ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਸਨ। ਦਸਣਾ ਬਣਦਾ ਹੈ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਲਗਾਤਾਰ ਕੂਟਨੀਤਕ ਟਕਰਾਅ ਚੱਲ ਰਿਹਾ ਹੈ। ਭਾਰਤ ਸਰਕਾਰ ਨੇ ਸ਼ਨੀਵਾਰ 19 ਅਕਤੂਬਰ ਰਾਤ 11:59 ਵਜੇ ਤੋਂ ਪਹਿਲਾਂ ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਛੱਡਣ ਲਈ ਕਿਹਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment