ਪਿਤਾ ਦਾ ਸਸਕਾਰ ਕਰਕੇ ਕੈਨੇਡਾ ਪਰਤੇ ਨੌਜਵਾਨ ਦੀ ਦੂਜੇ ਦਿਨ ਹੀ ਨਿੱਕਲੀ ਜਾਨ

Prabhjot Kaur
2 Min Read

ਨਿਊਜ਼ ਡੈਸਕ: ਪੰਜਾਬ ‘ਚੋਂ ਬਹੁਤ ਸਾਰੇ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ, ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਦੁਰਘਟਨਾਵਾਂ ਵਾਪਰਦੀਆਂ ਜਾਂਦੀਆਂ ਨੇ, ਜਿਸ ਨਾਲ ਪੰਜਾਬੀ ਪਰਿਵਾਰ ਤਬਾਹ ਹੋ ਜਾਂਦੇ ਹਨ। ਆਏ ਦਿਨ ਹਰ ਰੋਜ਼ ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਅਜਿਹਾ ਹੀ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ 25 ਸਾਲਾ ਨੌਜਵਾਨ ਬਿਕਰਮ ਸਿੰਘ ਦੀ ਅਚਨਚੇਤ ਮੌਤ ਹੋ ਗਈ। ਬਿਕਰਮ ਪਿੰਡ ਭਾਗੋਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਕਰੀਬੀ ਦੋਸਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਹਾਲੇ 3 ਦਿਨ ਪਹਿਲਾਂ ਹੀ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਕੇ ਕੈਨੇਡਾ ਪੁੱਜਿਆ ਸੀ। ਉਸ ਦੇ ਪਿਤਾ ਕੈਂਸਰ ਨਾਲ ਪੀੜਤ ਸਨ। ਉਸ ਦਾ ਪਰਿਵਾਰ ਹਾਲੇ ਪਿਤਾ ਦੀ ਮੌਤ ਦੇ ਸਦਮੇ ਤੋਂ ਬਾਹਰ ਨਹੀਂ ਆਇਆ ਸੀ ਕਿ 20 ਦਿਨਾਂ ਬਾਅਦ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ।

ਬਿਕਰਮ ਦੇ ਕਰੀਬੀ ਅਭੀ ਨੇ gofundme ‘ਤੇ ਪੇਜ ਸਥਾਪਤ ਕਰਦਿਆਂ ਦੱਸਿਆ ਕਿ ਉਸ ਦਾ ਦੋਸਤ ਬਹੁਤ ਹੀ ਚੰਗੇ ਸੁਭਾਅ ਦਾ ਸੀ। ਉਹ ਆਪਣੇ ਪਿੱਛੇ ਪਤਨੀ, 1 ਸਾਲ ਦਾ ਪੁੱਤਰ ਅਤੇ ਆਪਣੀ ਮਾਂ ਅਤੇ ਇੱਕ ਛੋਟੀ ਭੈਣ ਛੱਡ ਗਿਆ ਹੈ। ਪਰਿਵਾਰ ‘ਚੋਂ ਬਿਕਰਮ ਹੀ ਇਕਲੌਤਾ ਕਮਾਈ ਕਰਨ ਵਾਲਾ ਸੀ। ਗੋ ਬਿਕਰਮ ਦੇ ਪਰਿਵਾਰ ਦੀ ਆਰਥਿਕ ਮਦਦ, ਬਿਕਰਮ ਦੇ ਅੰਤਿਮ ਸੰਸਕਾਰ ਤੇ ਉਸਦੀ ਮਾਂ ਨੂੰ ਇੰਡੀਆ ਤੋਂ ਕੈਨੇਡਾ ਲਿਆਉਣ ਲਈ ਫੰਡਰੇਜ਼ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment