ਕੈਨੇਡਾ: ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਨੌਜਵਾਨ ਦੀ ਪਛਾਣ ਪ੍ਰਭਜੋਤ ਸਿੰਘ (20) ਵਜੋਂ ਕੀਤੀ ਹੈ। ਕੈਨੇਡਾ ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਉਕਤ ਨੌਜਵਾਨ ਦੀ ਇਕ ਫੋਟੋ ਵੀ ਪੁਲਿਸ ਨੇ ਜਾਰੀ ਕੀਤੀ ਹੈ।

ਪੁਲਿਸ ਨੇ ਕਿਹਾ ਕਿ ਫੋਟੋ ਜਾਰੀ ਕਰਨ ਦਾ ਮਕਸਦ ਉਸ ਬਾਰੇ ਹੋਰ ਵੇਰਵੇ ਪਤਾ ਕਰਨਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਇਸ ਦੇ ਅਪਰਾਧਾਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਜ਼ਰੂਰ ਦੱਸਣ। ਉਸ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਡਿਪੋਰਟ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਬ੍ਰਿਟਿਸ਼ ਕੋਲੰਬੀਆ ਦੇ ਲੋਅਰ ਮੇਨਲੈਂਡ ਖੇਤਰ, ਖਾਸ ਕਰਕੇ ਸਰੀ ਵਿੱਚ ਫਿਰੌਤੀ ਦੀਆਂ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ। ਇਨ੍ਹਾਂ ਵਿੱਚ ਧਮਕੀਆਂ, ਗੋਲੀਬਾਰੀ, ਘਰਾਂ ‘ਤੇ ਹਮਲੇ ਅਤੇ ਹਿੰਸਕ ਵਾਰਦਾਤਾਂ ਸ਼ਾਮਲ ਹਨ।
ਕਈ ਮਾਮਲਿਆਂ ਵਿੱਚ ਵਿਦੇਸ਼ੀ ਨੌਜਵਾਨ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਪਾਏ ਗਏ ਹਨ। 2026 ਦੀ ਸ਼ੁਰੂਆਤ ਵਿੱਚ ਸਰੀ ਪੁਲਿਸ ਸਰਵਿਸ (SPS) ਨੂੰ ਪਤਾ ਲੱਗਾ ਕਿ 20 ਸਾਲਾ ਪ੍ਰਭਜੋਤ ਸਿੰਘ ਫਿਰੌਤੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ੱਕੀ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਇਸ ਦੀ ਜਾਣਕਾਰੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੂੰ ਸੌਂਪੀ। CBSA ਨੇ ਇਮੀਗ੍ਰੇਸ਼ਨ ਜਾਂਚ ਕੀਤੀ ਅਤੇ ਪਾਇਆ ਕਿ ਸਿੰਘ ਕੈਨੇਡਾ ਵਿੱਚ ਰਹਿਣ ਦੇ ਯੋਗ ਨਹੀਂ ਹੈ। ਇਸ ਤੋਂ ਬਾਅਦ ਉਸ ਨੂੰ ਦੇਸ਼ ਵਿੱਚੋਂ ਡਿਪੋਰਟ ਕਰ ਦਿੱਤਾ ਗਿਆ। 4 ਮਈ 2026 ਨੂੰ ਸਰੀ ਪੁਲਿਸ ਨੇ ਪ੍ਰਭਜੋਤ ਸਿੰਘ ਦੀ ਪੁਲਿਸ ਫੋਟੋ ਜਨਤਕ ਰੂਪ ਵਿੱਚ ਜਾਰੀ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਜਾਂਚ ਵਿੱਚ ਮਦਦ ਮਿਲ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

