ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀ ਨੌਜਵਾਨਾਂ ਨੂੰ ਲੈ ਕੇ ਮੰਦਭਾਗੀਆਂ ਖ਼ਬਰਾਂ ਸੁਨਣ ਨੂੰ ਮਿਲ ਰਹੀਆਂ ਹਨ।ਪਰ ਇਸ ਦਾ ਕਾਰਨ ਅਝੇ ਤੱਕ ਨਹੀਂ ਪਤਾ ਲੱਗ ਸੱਕਿਆ ਕਿ ਨੌਜਵਾਨਾਂ ਨੂੰ ਦਿਲ ਦਾ ਦੌਰਾ ਕਿਉਂ ਪੈ ਰਿਹਾ ਹੈ। ਨੌਜਵਾਨ ਤਾਂ ਆਪਣੇ ਚੰਗੇ ਭੱਵਿਖ ਦੇ ਸੁਪਣੇ ਲੈ ਕੇ ਵਿਦੇਸ਼ ਜਾਂਦੇ ਹਨ ਪਰ ਵਾਪਿਸ ਪਰਤ ਰਹੀਆਂ ਨੇ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ। ਦਸ ਦਈਏ ਕਿ ਰੋਜ਼ੀ ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ (27) ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਪੱਲ੍ਹਾ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਨਵੰਬਰ 2022 ‘ਚ ਪੁਰਤਗਾਲ ਗਿਆ ਸੀ। ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ।25 ਸਤੰਬਰ ਨੂੰ ਸਸਕਾਰ ਕਰ ਦਿਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment