ਨਿਊਜ਼ ਡੈਸਕ: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌ.ਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਹਰ ਰੋਜ਼ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਪੰਜਾਬੀ ਨੌਜਵਾਨਾਂ ਦੀ ਮੌ.ਤ ਦੀਆਂ ਖ਼ਬਰਾਂ ਆ ਰਹੀਆਂ ਹਨ। ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੀ ਇੱਛਾ ਰੱਖਣ ਵਾਲੇ ਅੰਮ੍ਰਿਤਸਰ ਦੇ ਅਜਨਾਲਾ ਦੇ ਇਕ ਨੌਜਵਾਨ ਦੀ ਹਾਦਸੇ ‘ਚ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਗਵੰਤ ਸਿੰਘ ਵਜੋਂ ਹੋਈ ਹੈ, ਉਹ 2 ਸਾਲ ਪਹਿਲਾਂ ਹੀ ਆਪਣੀ ਪਤਨੀ ਨਾਲ ਆਸਟ੍ਰੇਲੀਆ ਗਿਆ ਸੀ।ਭਗਵੰਤ ਸਿੰਘ ਆਪਣੀ ਟਰਾਲੀ ‘ਤੇ ਜਾ ਰਿਹਾ ਸੀ ਕਿ ਰਸਤੇ ‘ਚ ਅਚਾਨਕ ਟਰਾਲੀ ਇਕ ਦਰੱਖਤ ਨਾਲ ਟਕਰਾ ਗਈ ਅਤੇ ਟਰਾਲੀ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਸਾਰੀ ਟਰਾਲੀ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਭਗਵੰਤ ਸਿੰਘ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਗਵੰਤ ਸਿੰਘ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਤੋਂ ਟਰਾਲੇ ਰਾਹੀਂ ਵਾਪਿਸ ਆ ਰਿਹਾ ਸੀ। ਜਦ ਉਹ ਘਰ ਤੋਂ 200 ਮੀਲ ਦੂਰ ਸੀ ਤਾਂ ਅਚਾਨਕ ਉਸ ਦਾ ਟਰਾਲਾ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਵਿਚ ਲੱਦੇ ਨੈਪਕਿਨ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਟਰਾਲਾ ਸੜ ਕੇ ਸੁਆਹ ਹੋ ਗਿਆ। ਭਗਵੰਤ ਸਿੰਘ ਦਾ ਡੇਢ ਸਾਲ ਦਾ ਬੱਚਾ ਵੀ ਹੈ।
ਇਹ ਵੀ ਪੜ੍ਹੋ: ਅਮਰੀਕਾ ਤੋਂ ਪੰਜਾਬ ਲਈ ਫਲਾਈਟ ਚੜ੍ਹਨ ਤੋਂ ਐਨ ਪਹਿਲਾਂ ਪੰਜਾਬੀ ਨੌਜਵਾਨ ਨਾਲ ਵਰਤਿਆ ਭਾਣਾ, ਵਿਆਹ ਵਾਲੇ ਘਰ ਵਿਛ ਗਏ ਸੱਥਰ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।