ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ , ਛੁੱਟੀ ਕੱਟ ਕਿ ਗਿਆ ਸੀ ਵਾਪਸ

navdeep kaur
2 Min Read

ਗੁਰਦਾਸਪੁਰ: ਅੱਜ ਦੇ ਸਮੇਂ ਵਿੱਚ ਹਰ ਕਿਸੇ ਦਾ ਇਹ ਸੁਪਨਾ ਬਣ ਗਿਆ ਹੈ ਕਿ ਵਿਦੇਸ਼ ਜਾ ਕਿ ਰਹਿਣਾ ਹੈ। ਅਜਿਹੀ ਹੀ ਇੱਕ ਖ਼ਬਰ ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨੌਜਵਾਨ ਕੁਲਵਿੰਦਰ ਸਿੰਘ ਅਮਰੀਕਾ ਵਿੱਚ ਪਰਮਾਨੈਂਟ ਰੈਜ਼ੀਡੈਂਸ (ਪੀ.ਆਰ.) ਹੋ ਗਿਆ ਸੀ ਤੇ 13 ਸਾਲ ਬਾਅਦ ਪਿੰਡ ਪਰਤਿਆ ਸੀ। ਕੁਲਵਿੰਦਰ ਦੋ ਮਹੀਨੇ ਆਪਣੇ ਪਿੰਡ ਰਹਿ ਕੇ ਅਮਰੀਕਾ ਵਾਪਸ ਆ ਗਿਆ ਸੀ। ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੇ ਦਿਨ ਉਸ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਮਿਲੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਕੁਲਜੀਤ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਮਰੀਕਾ ਦਾ ਨਾਗਰਿਕ ਸੀ। ਉਹ 13 ਸਾਲ ਬਾਅਦ ਪਿੰਡ ਪਰਤਿਆ ਸੀ। ਦੋ ਮਹੀਨੇ ਪਿੰਡ ਰਹਿਣ ਤੋਂ ਬਾਅਦ ਉਹ ਫਿਰ ਅਮਰੀਕਾ ਚਲਾ ਗਿਆ। ਉਸਨੇ ਦੱਸਿਆ ਕਿ ਅਮਰੀਕਾ ਵਿੱਚ ਵੀ ਉਸਦਾ ਕੰਮ ਵਧੀਆ ਚੱਲ ਰਿਹਾ ਸੀ। ਉਹ ਹਰ ਰੋਜ਼ ਉਨ੍ਹਾਂ ਨੂੰ ਫ਼ੋਨ ਕਰਦਾ ਸੀ ਪਰ ਕੱਲ੍ਹ ਫ਼ੋਨ ਆਇਆ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਨੌਜਵਾਨ ਦੀ ਮੌਤ ਕਾਰਨ ਜਿੱਥੇ ਪੂਰੇ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ, ਉੱਥੇ ਹੀ ਪੂਰੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਜਲਦੀ ਹੀ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

 

Share this Article
Leave a comment