ਲੰਡਨ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ; 5 ਸਾਲ ਬਾਅਦ ਪਰਤਣਾ ਸੀ ਘਰ

Global Team
2 Min Read

ਲੰਡਨ: ਫਿਰੋਜ਼ਪੁਰ ਦੇ 24 ਸਾਲਾ ਨੌਜਵਾਨ ਸਹਿਜੀਤ ਸਿੰਘ ਦੀ ਲੰਡਨ ਵਿੱਚ ਮੌਤ ਹੋ ਗਈ। ਉਹ ਪਿੰਡ ਸੂਬਾ ਕਦੀਮ ਦਾ ਰਹਿਣ ਵਾਲਾ ਸੀ। ਸਹਿਜੀਤ ਦੀ ਮੌਤ ਕਿਵੇਂ ਹੋਈ, ਇਸ ਬਾਰੇ ਪਰਿਵਾਰ ਨੂੰ ਕੁਝ ਪਤਾ ਨਹੀਂ ਲੱਗ ਸਕਿਆ।

ਪੁਲਿਸ ਨੇ ਦੱਸਿਆ ਕਿ ਸਹਿਜੀਤ ਲੰਡਨ ਦੇ ਇੱਕ ਪਾਰਕ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਮੁਤਾਬਕ ਸਹਿਜੀਤ 5 ਸਾਲ ਬਾਅਦ ਇਸੇ ਮਹੀਨੇ ਘਰ ਪਰਤਣ ਵਾਲਾ ਸੀ। ਪਰਿਵਾਰ ਉਸ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਸੀ। ਮ੍ਰਿਤਕ ਸਹਿਜੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 17 ਜੂਨ 2021 ਨੂੰ ਸਟੱਡੀ ਵੀਜ਼ੇ ‘ਤੇ ਲੰਡਨ ਗਿਆ ਸੀ। ਉੱਥੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਰਹਿ ਕੇ ਇੱਕ ਮਾਲ ਵਿੱਚ ਸੇਲਜ਼ਮੈਨ ਵਜੋਂ ਕੰਮ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਵਿਦੇਸ਼ ਵਿੱਚ ਕਰੀਬ 5 ਸਾਲ ਬਿਤਾਉਣ ਤੋਂ ਬਾਅਦ ਸਹਿਜੀਤ ਇਸੇ ਮਹੀਨੇ ਆਪਣੇ ਪਿੰਡ ਪਰਤਣ ਵਾਲਾ ਸੀ। 3 ਜੁਲਾਈ ਨੂੰ ਭਾਰਤ ਆਉਣ ਲਈ ਉਸ ਦੀ ਹਵਾਈ ਟਿਕਟ ਵੀ ਬੁੱਕ ਹੋ ਚੁੱਕੀ ਸੀ। ਮੌਤ ਤੋਂ ਦੋ ਦਿਨ ਪਹਿਲਾਂ ਤੱਕ ਸਹਿਜੀਤ ਦੀ ਵੀਡੀਓ ਕਾਲ ਰਾਹੀਂ ਪਰਿਵਾਰ ਵਾਲਿਆਂ ਨਾਲ ਗੱਲ ਹੋਈ ਸੀ, ਜਿਸ ਵਿੱਚ ਉਹ ਬੇਹੱਦ ਖੁਸ਼ ਅਤੇ ਪੂਰੀ ਤਰ੍ਹਾਂ ਠੀਕ-ਠਾਕ ਲੱਗ ਰਿਹਾ ਸੀ। ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।

ਪੀੜਤ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਲੰਡਨ ਸਥਿਤ ਭਾਰਤੀ ਦੂਤਾਵਾਸ ਨੂੰ ਹੱਥ ਭਾਵੁਕ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦਿੱਤਾ ਜਾਵੇ। ਪਰਿਵਾਰ ਦੀ ਮੰਗ ਹੈ ਕਿ ਤਮਾਮ ਕਾਨੂੰਨੀ ਕਾਰਵਾਈਆਂ ਨੂੰ ਜਲਦ ਤੋਂ ਜਲਦ ਪੂਰਾ ਕਰਵਾ ਕੇ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਸਕਣ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment