ਰੂੜੇਕੇ ਕਲਾਂ: ਮਲੇਸ਼ੀਆ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਨੌਜਵਾਨ ਦੀ ਸ਼ਨਾਖਤ ਈਸ਼ਰ ਸਿੰਘ ਪੁੱਤਰ ਨਾਜਰ ਸਿੰਘ ਵਜੋਂ ਹੋਈ ਹੈ ਜੋ ਰੂੜੇਕੇ ਕਲਾਂ ਦਾ ਰਹਿਣ ਵਾਲਾ ਹੈ।
ਜਾਣਕਾਰੀ ਮੁਤਾਬਕ ਈਸ਼ਰ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ। ਇਲਾਜ ਲਈ ਉਸ ਨੂੰ ਹਸਪਤਾਲ ਵਿੱਚ ਭਰਤੀ ਵੀ ਕਰਵਾਇਆ ਗਿਆ ਸੀ ਪਰ ਬੀਤੇ ਦਿਨ ਈਸ਼ਰ ਸਿੰਘ ਦੀ ਅਚਾਨਕ ਮੌਤ ਹੋ ਗਈ।
ਈਸ਼ਰ ਸਿੰਘ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਨੇ ਈਸ਼ਰ ਸਿੰਘ ਦੀ ਦੇਹ ਪੰਜਾਬ ਲਿਆਉਣ ਲਈ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਤੋਂ ਮੱਦਦ ਮੰਗੀ ਹੈ। ਪਰਿਵਾਰ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇ ਪੰਜਾਬ ਲਿਆਉਣ ਚ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।