ਆਸਟਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ/ਤ

Rajneet Kaur
1 Min Read

ਨਿਊਜ਼ ਡੈਸਕ: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ  ਵਿਦੇਸ਼ਾਂ ਨੂੰ ਜਾਂਦੇ ਹਨ। ਨੌਜਵਾਨ ਪੀੜੀ ਵਿਦੇਸ਼ਾਂ ‘ਚ ਚੰਗੀ ਪੜਾਈ ‘ਤੇ ਆਪਣੇ ਬਹਿਤਰ ਭਵਿਖ ਲਈ ਜਾਂਦੇ ਹਨ।ਪਰ ਹੁਣ ਵਿਦੇਸ਼ਾਂ ਤੋਂ ਨੌਜਵਾਨਾਂ ਦੀ ਮੌਤਾਂ ਦੀ ਖਬਰਾਂ ਨੇ ਦਿਲ ਦਹਿਲਾ ਦਿਤਾ ਹੈ।

ਅਜਿਹਾ ਹੀ ਇੱਕ ਮਾਮਲਾ ਆਸਟਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌ.ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਲਕਾ ਗੂਹਲਾ ਦੇ ਪਿੰਡ ਚਾਬਾ ਦੇ ਰਹਿਣ ਵਾਲੇ ਨੌਜਵਾਨ ਮਿਲਨਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਲਨਦੀਪ ਆਸਟਰੇਲੀਆ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ ।ਦਸ ਦਈਏ ਕਿ ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਆਸਟਰੇਲੀਆ ਗਿਆ ਸੀ । ਮਿਲਨਦੀਪ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਮਿਲਨਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment