ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਾਰਕ ਵਿੱਚ ਝੂਲੇ ਨਾਲ ਲਟਕਦੀ ਮਿਲੀ ਲਾਸ਼

Global Team
2 Min Read

ਨਿਊਜ਼ ਡੈਸਕ: ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਤਾਜ਼ਾ ਮਾਮਲਾ ਕੈਨੇਡਾ ਤੋਂ ਆਇਆ ਹੈ। ਜਿੱਥੇ ਖੰਨਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਉਦੈਵੀਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, ਉਦੈਵੀਰ ਦੀ ਲਾਸ਼ ਕੈਨੇਡਾ ਦੇ ਇੱਕ ਪਾਰਕ ਵਿੱਚ ਝੂਲੇ ਨਾਲ ਲਟਕਦੀ ਮਿਲੀ। ਸ਼ੁਰੂਆਤੀ ਰਿਪੋਰਟਾਂ ਇਸਨੂੰ ਖੁਦਕੁਸ਼ੀ ਦੱਸ ਰਹੀਆਂ ਹਨ, ਪਰ ਅਜੇ ਤੱਕ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਉਦੈਵੀਰ ਲਗਭਗ ਤਿੰਨ ਸਾਲ ਪਹਿਲਾਂ ਇੱਕ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਕ ਸੂਤਰਾਂ ਦੇ ਅਨੁਸਾਰ ਉਥੇ ਉਹ ਕਿਸੇ ਏਜੰਟ ਦੇ ਝਾਂਸੇ ਵਿੱਚ ਫਸ ਗਿਆ। ਏਜੰਟ ਨੇ ਉਸਦੇ ਨਾਮ ਤੇ ਮਹਿੰਗੀ ਕਾਰ ਲੋਨ ’ਤੇ ਲੈ ਦਿੱਤੀ।

ਕਾਰ ਦੀਆਂ ਕਿਸ਼ਤਾਂ ਨਾ ਭਰੀਆਂ ਗਈਆਂ ਤਾਂ ਉਦੈਵੀਰ ਆਰਥਿਕ ਮੁਸ਼ਕਿਲਾਂ ਵਿੱਚ ਫਸਦਾ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਏਜੰਟ ਵੱਲੋਂ ਲਗਾਤਾਰ ਦਬਾਅ ਪਾਉਣ ਕਾਰਨ ਉਹ ਮਾਨਸਿਕ ਤੌਰ ’ਤੇ ਤੰਗ ਆ ਗਿਆ ਤੇ ਅਖ਼ੀਰ ਖੁਦਕੁਸ਼ੀ ਕਰ ਬੈਠਾ। ਹਾਲਾਂਕਿ ਅਸਲ ਹਾਲਾਤਾਂ ਬਾਰੇ ਪਰਿਵਾਰ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਇਸ ਹਾਦਸੇ ਕਾਰਨ ਉਦੈਵੀਰ ਦਾ ਪਰਿਵਾਰ, ਪਿੰਡ ਵਾਸੀ ਅਤੇ ਰਿਸ਼ਤੇਦਾਰ ਡੂੰਘੇ ਸਦਮੇ ਵਿੱਚ ਹਨ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤੀ ਹਾਈ ਕਮਿਸ਼ਨ ਤੋਂ ਉਦੈਵੀਰ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਦੈਵੀਰ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment