ਨਿਊਜ਼ ਡੈਸਕ: ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਹਨ। ਤਾਜ਼ਾ ਮਾਮਲਾ ਆਸਟ੍ਰੇਲੀਆ ਤੋਂ ਆਇਆ ਹੈ, ਜਿੱਥੇ ਇੱਕ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਹੈ।
ਇਸ ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਸਦਾ ਸਭ ਤੋਂ ਛੋਟਾ ਭਰਾ ਸੀ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿ ਰਿਹਾ ਸੀ। ਉਸ ਦੀਆਂ ਤਿੰਨ ਧੀਆਂ ਅਤੇ ਪਤਨੀ ਵੀ ਆਸਟ੍ਰੇਲੀਆ ਵਿੱਚ ਹਨ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦੀ ਕਾਰ ਇੱਕ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਦਸ ਦਈਏ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਮਿਲਣ ਤੋਂ ਬਾਅਦ ਭਾਰਤ ਤੋਂ ਆਸਟ੍ਰੇਲੀਆ ਵਾਪਸ ਆਇਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।