Home / ਪਰਵਾਸੀ-ਖ਼ਬਰਾਂ / ਪੰਜਾਬੀ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ

ਪੰਜਾਬੀ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ

ਹੁਸ਼ਿਆਰਪੁਰ : ਨੌਜਵਾਨਾਂ ਅੰਦਰ ਰੁਜ਼ਗਾਰ ਪ੍ਰਾਪਤੀ ਲਈ ਦੂਜੇ ਮੁਲਕਾਂ ‘ਚ ਜਾਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਉੱਥੇ ਉਨ੍ਹਾਂ ਦੀਆਂ ਮੌਤ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦਾ ਹੈ। ਜਿੱਥੋਂ ਦੇ ਪਿੰਡ ਮਿਯਾਨੀ ਦਾ ਰਹਿਣ ਵਾਲਾ ਗੁਰਦੇਵ ਸਿੰਘ ਵੀ ਸੱਤ ਮਹੀਨੇ ਪਹਿਲਾਂ ਸਾਉਦੀ ਅਰਬ ਵਿੱਚ ਆਪਣੇ ਚੰਗੇ ਭਵਿੱਖ ਲਈ ਗਿਆ ਸੀ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਉੱਥੇ ਉਸ ਦੀ ਇੱਕ ਸੜਕ ਦੁਰਘਟਨਾ ‘ਚ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਗੁਰਦੇਵ ਸਿੰਘ ਸੱਤ ਮਹੀਨੇ ਪਹਿਲਾਂ ਰੁਜ਼ਗਾਰ ਪ੍ਰਾਪਤੀ ਲਈ ਸਾਊਦੀ ਅਰਬ ਗਿਆ ਸੀ ਅਤੇ ਉੱਥੇ ਉਹ ਗੱਡੀ ਚਲਾਉਂਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੀ ਗੱਡੀ ਨੂੰ ਇੱਕ ਗੱਡੀ ਵੱਲੋ ਟੱਕਰ ਮਾਰ ਦਿੱਤੀ ਗਈ ਸੀ ਜਿਸ ਕਾਰਨ ਗੁਰਦੇਵ ਗੰਭੀਰ ਜਖਮੀ ਹੋ ਗਿਆ ਅਤੇ ਫਿਰ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਗੁਰਦੇਵ ਦੀ ਮ੍ਰਿਤਕ ਲਾਸ਼ ਭਾਰਤ ਲੈ ਕੇ ਆਉਣ ਲਈ ਸਰਕਾਰ ਕੋਲ ਮੰਗ ਕੀਤੀ ਜਾ ਰਹੀ ਹੈ।

ਇਸ ਸਬੰਧੀ ਮ੍ਰਿਤਕ ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਗੁਰਦੇਵ ਦੇ ਦੋਸਤਾਂ ਦੀ ਕਾਲ ਆਈ ਸੀ ਕਿ ਉਸ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਉਸ (ਗੁਰਦੇਵ) ਨੂੰ ਹਸਪਤਾਲ ਲੈ ਕੇ ਜਾ ਰਹੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰਦੇਵ ਸਿੰਘ ਦੀ ਮੌਤ ਦੀ ਖਬਰ ਮਿਲੀ।

Check Also

ਭਾਰਤੀ ਮੂਲ ਦੇ ਡਾ. ਪਰਾਗ ਚਿਟਨੀਸ ਬਣੇ ਅਮਰੀਕੀ ਖੇਤੀ ਖੋਜ ਸੰਸਥਾ ਐੱਨਆਈਐੱਫਏ ਦੇ ਕਾਰਜਕਾਰੀ ਨਿਰਦੇਸ਼ਕ

ਵਾਸ਼ਿੰਗਟਨ : ਉੱਘੇ ਭਾਰਤੀ-ਅਮਰੀਕੀ ਵਿਗਿਆਨੀ ਡਾ. ਪਰਾਗ ਚਿਟਨੀਸ ਨੂੰ ਅਮਰੀਕਾ ਦੀ ਉੱਚਕੋਟੀ ਦੀ ਖੇਤੀ ਖੋਜ …

Leave a Reply

Your email address will not be published. Required fields are marked *