ਕੈਨੇਡਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਵਸਾਖਾ ਬੀਚ ‘ਚ ਡੁੱਬਣ ਕਾਰਨ ਮੌਤ

TeamGlobalPunjab
1 Min Read

ਓਂਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਵਸਾਖਾ ਬੀਚ ‘ਚ ਡੁੱਬਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਨੰਗਲੀ ਵਾਸੀ ਗੁਰਪ੍ਰੀਤ ਸਿੰਘ ਗਿੱਲ ਵਜੋਂ ਹੋਈ ਹੈ।

ਹੁਰੋਨੀਆ ਵੈਸਟ ਓਂਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5:30 ਵਜੇ ਵਾਸਾਗਾ ਬੀਚ ‘ਚ ਨੌਜਵਾਨ ਦੇ ਡੁੱਬਣ ਸਬੰਧੀ ਸੂਚਨਾ ਮਿਲੀ ਸੀ। ਲਗਭਗ ਦੋ ਘੰਟੇ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਹੈਲੀਕਾਪਟਰ ਰਾਹੀਂ ਗੁਰਪ੍ਰੀਤ ਦੀ ਮ੍ਰਿਤਕ ਦੇਹ ਨਜ਼ਰ ਆਈ। ਜਿਸ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਲਗਭਗ ਸਾਢੇ ਤਿੰਨ ਸਾਲ ਪਹਿਲਾਂ ਸਟੂਡੈਂਟ ਵੀਜ਼ਾ ‘ਤੇ ਕੈਨੇਡਾ ਗਿਆ ਸੀ ਤੇ ਹੁਣ ਮੌਜੂਦਾ ਸਮੇਂ ਪੜਾਈ ਪੂਰੀ ਕਰ ਕੇ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਕੰਮ ਤੋਂ ਛੁੱਟੀ ਹੋਣ ਕਰ ਕੇ ਗੁਰਪ੍ਰੀਤ ਆਪਣੇ ਦੋਸਤਾਂ ਨਾਲ ਵਸਾਖਾ ਬੀਚ ‘ਤੇ ਗਿਆ ਸੀ ਨਹਾਉਂਦੇ ਸਮੇਂ ਪਾਣੀ ‘ਚ ਡੁੱਬਣ ਨਾਲ ਮੌਤ ਹੋ ਗਈ।

Share This Article
Leave a Comment