ਵ੍ਹਾਈਟ ਰੋਕ: ਕੈਨੇਡਾ ਦੇ ਵ੍ਹਾਈਟ ਰੌਕ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਇਕ ਵਿਅਕਤੀ ਨੇ 3 ਦਿਨਾਂ ਅੰਦਰ ਦੋ ਭਾਰਤੀ ਮੂਲ ਦੇ ਲੋਕਾਂ ‘ਤੇ ਚਾਕੂ ਨਾਲ ਹਮਲਾ ਕੀਤਾ ਹੈ, ਜਿਨ੍ਹਾਂ ‘ਚੋਂ ਇੱਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਰੀ ਦੇ ਨੌੌਜਵਾਨ 27 ਸਾਲਾ ਕੁਲਵਿੰਦਰ ਸਿੰਘ ਸੋਹੀ ਵਜੋਂ ਹੋਈ ਹੈ। ਜਿਸ ਦਾ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ।
ਆਰ.ਸੀ.ਐਮ.ਪੀ ਬੀਸੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦਾ ਚਾਕੂ ਮਾਰ ਕੇ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸੇ ਖੇਤਰ ਦੇ ਵਿੱਚ ਇੱਕ ਬੈਂਚ ‘ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦਾ ਕਤਲ ਕਰ ਦਿੱਤਾ ਗਿਆ।
ਆਰ.ਸੀ.ਐਮ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹਨਾਂ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਛੁਰੇਬਾਜ਼ੀ ਦੀ ਘਟਨਾਂ ‘ਚ ਇੱਕ ਨੌਜਵਾਨ ਦੇ ਜ਼ਖਮੀ ਹੋਣ ਦੀ ਰਿਪੋਰਟ ਮਿਲੀ ਸੀ। ਸਟਾਫ ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਿਕਸਨ ਦੱਸਿਆ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚ ਗਏ ਪਰ ਹਮਲਾਵਰ ਉੱਥੋਂ ਫਰਾਰ ਹੋ ਚੁੱਕਿਆ ਸੀ। ਮ੍ਰਿਤਕ ਵਰਕ ਪਰਮਿਟ ਤੇ 2018 ਵਿੱਚ ਕੈਨੇਡਾ ਆਇਆ ਸੀ ਅਤੇ ਕੁਝ ਸਮੇਂ ਪਹਿਲੇ ਹੀ ਉਹ ਪੱਕਾ ਹੋਇਆ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿੱਚ ਪਲੰਬਰ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲੇਵਾਲ ਦੇ ਨਾਲ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।