ਦੁਬਈ ‘ਚ 20 ਸਾਲਾ ਪੰਜਾਬੀ ਨੌਜਵਾਨ ‘ਤੇ ਦਰਜਨਾਂ ਪਾਕਿਸਤਾਨੀਆਂ ਨੇ ਕੀਤਾ ਹਮਲਾ! ਮੌਤ

Prabhjot Kaur
2 Min Read

ਨਿਊਜ਼ ਡੈਸਕ: ਜਗਰਾਓ ਦੇ ਪਿੰਡ ਲੋਹਟਬੱਦੀ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਦੁਬਈ ਵਿੱਚ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲ ਮਨਜੋਤ ਸਿੰਘ ਨਿਵਾਸੀ ਪਿੰਡ ਲੋਹਟਬੱਦੀ ਰਾਏਕੋਟ ਵਜੋਂ ਹੋਈ ਹੈ।

ਦੁਬਈ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਨਜੋਤ ਲਗਭਗ ਇੱਕ ਸਾਲ ਪਹਿਲਾਂ ਦੁਬਈ ਗਿਆ ਸੀ ਅਤੇ ਉੱਥੇ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ।

ਪਰਿਵਾਰ ਨੇ ਮ੍ਰਿਤਕ ਪੁੱਤਰ ਨੂੰ ਦੁਬਈ ਭੇਜਣ ਲਈ ਕਰਜ਼ਾ ਲਿਆ ਸੀ ਤਾਂ ਜੋ ਪੁੱਤਰ ਵਿਦੇਸ਼ ਜਾ ਕੇ ਆਪਣੇ ਅਤੇ ਪਰਿਵਾਰ ਦੇ ਹਾਲਾਤ ਬਦਲ ਸਕੇ।

ਮ੍ਰਿਤਕ ਮਨਜੋਤ ਸਿੰਘ (20) ਦੇ ਪਿਤਾ ਦਿਲਬਾਗ ਸਿੰਘ ਅਤੇ ਚਚੇਰੇ ਭਰਾ ਹਰਜੋਤ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਇਕ ਸਾਲ ਪਹਿਲਾਂ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਦੁਬਈ ਭੇਜ ਦਿੱਤਾ ਸੀ ਪਰ  ਉੱਥੇ ਉਸੀ ਦੀ ਪਾਕਿਸਤਾਨੀ ਮੁੰਡਿਆਂ ਨਾਲ ਲੜਾਈ ਹੋ ਗਈ ਸੀ। ਇਸ ਦੌਰਾਨ ਦਰਜਨ ਭਰ  ਪਾਕਿਸਤਾਨੀ ਨੌਜਵਾਨਾਂ ਨੇ ਮਨਜੋਤ ਅਤੇ ਉਸ ਦੇ ਦੋਸਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਮਨਜੋਤ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦਾ ਇਲਾਜ ਚੱਲ ਰਿਹਾ ਹੈ।

- Advertisement -

ਉਨ੍ਹਾਂ ਕਿਹਾ ਕਿ ਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਇਸ ਸਬੰਧੀ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਹ ਮਾਮਲਾ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਈ ਦੇ ਰਾਜਦੂਤ ਦੇ ਧਿਆਨ ‘ਚ ਲਿਆਂਦਾ ਤਾਂ ਜੋ ਮ੍ਰਿਤਕ ਦੀ ਦੇਹ ਨੂੰ ਪਿੰਡ ਅਤੇ ਮਾਪਿਆਂ ਤੱਕ ਪਹੁੰਚਾਇਆ ਜਾ ਸਕੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment