ਕੈਨੇਡਾ ‘ਚ 23 ਸਾਲਾ ਪੰਜਾਬੀ ਨੌਜਵਾਨ ਲਾਪਤਾ

TeamGlobalPunjab
1 Min Read

ਓਨਟਾਰੀਓ: ਕੈਨੇਡਾ ਦੇ ਸੂਬੇ ਬੀਸੀ ਦੇ ਸਰੀ ਸ਼ਹਿਰ ਦਾ ਵਾਸੀ 23 ਸਾਲਾ ਪੰਜਾਬੀ ਨੌਜਵਾਨ ਲਾਪਤਾ ਹੋ ਗਿਆ ਹੈ। ਜਿਸ ਦੀ ਪਹਿਚਾਣ ਰਤਨਜੋਤ ਸਿੰਘ ਸਿੱਧੂ ਵਜੋਂ ਹੋਈ ਹੈ ਤੇ ਸਰੀ ਆਰਸੀਐਮਪੀ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ।

ਸਰੀ ਆਰਸੀਐਮਪੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰਤਨਜੋਤ ਸਿੱਧੂ ਨੂੰ ਆਖਰੀ ਵਾਰ 8 ਫਰਵਰੀ ਨੂੰ ਦੁਪਹਿਰ ਲਗਭਗ ਸਾਢੇ 11 ਵਜੇ ਸਰੀ ਦੇ 184ਵੀਂ ਸਟਰੀਟ ਦੇ 6600 ਬਲਾਕ ਵਿੱਚ ਦੇਖਿਆ ਗਿਆ ਸੀ।

ਉਹ ਇੱਕ ਪੰਜਾਬੀ ਮੂਲ ਦਾ ਨੌਜਵਾਨ ਹੈ, ਜਿਸ ਦੀ ਲੰਬਾਈ 5 ਫੁੱਟ 9 ਇੰਚ (175 ਸੈਂਟੀਮੀਟਰ) ਅਤੇ ਭਾਰ ਲਗਭਗ 70 ਕਿੱਲੋ ਹੈ। ਭੂਰੀਆਂ ਅੱਖਾਂ ਅਤੇ ਦਰਮਿਆਨੇ ਕੱਦ ਦਾ ਮਾਲਕ ਇਹ ਨੌਜਵਾਨ ਜਦੋਂ ਲਾਪਤਾ ਹੋਇਆ ਉਸ ਵੇਲੇ ਇਸ ਨੇ ਕਾਲੇ ਰੰਗ ਦੀ ਦਸਤਾਰ ਸਜਾਈ ਹੋਈ ਸੀ ਅਤੇ ਕਾਲੀ ਪੈਂਟ ਤੇ ਜਾਕਟ ਤੇ ਕਾਲੇ-ਸੰਤਰੀ ਰੰਗ ਦੇ ਜੁੱਤੇ ਪਾਏ ਹੋਏ ਸਨ। ਰਤਨਜੋਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ।

ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਇਸ ਸਬੰਧੀ ਜੇਕਰ ਕਿਸੇ ਨੂੰ ਜਾਣਕਾਰੀ ਮਿਲਦੀ ਹੈ ਤਾਂ ਆਰਸੀਐਮਪੀ ਨੂੰ ਸੰਪਰਕ ਕੀਤਾ ਜਾਵੇ।

Share this Article
Leave a comment