ਨਿਊਜ਼ ਡੈਸਕ: ਪੰਜਾਬੀ ਮੂਲ ਦੇ ਇਕ ਪੰਜਾਬੀ ਨੌਜਵਾਨ ਦਾ ਇੰਗਲੈਂਡ ਦੇ ਸਾਉਥਹਾਲ ਵਿਖੇ ਕਿਸੇ ਵਿਅਕਤੀ ਵਲੋਂ ਤੇਜ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਖੇਮਕਰਨ ਦੇ ਪਿੰਡ ਮਹਿੰਦੀਪੁਰ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿਚ ਤੇਜਧਾਰ ਹਥਿਆਰਾਂ (Sharp weapons) ਨਾਲ ਹੱਤਿਆ ਕਰ ਦਿੱਤੀ ਗਈ ਹੈ । ਰਿਪੋਰਟਾਂ ਅਨੁਸਾਰ, ਗੁਰਭੇਜ ਸਿੰਘ (26) ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਇੰਗਲੈਂਡ ਗਿਆ ਸੀ। ਉਹ ਉੱਥੇ ਆਪਣੇ ਪਿੰਡ ਦੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਸਾਊਥਾਲ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਆਪਣੇ ਪੁੱਤਰ ਦੀ ਮੌਤ ‘ਤੇ ਸੋਗ ਵਿੱਚ ਹੈ।
ਪਿੰਡ ‘ਚ ਫੈਲੀ ਸੋਗ ਦੀ ਲਹਿਰ
ਲਾਸ਼ ਨੂੰ ਸਥਾਨਿਕ ਹਸਪਤਾਲ ’ਚ ਰੱਖਿਆ ਹੋਇਆ ਹੈ । ਇਸ ਘਟਨਾ ਦਾ ਪਤਾ ਲੱਗਣ ’ਤੇ ਪਿੰਡ ਮਹਿੰਦੀਪੁਰ ’ਚ ਗ਼ਮਗੀਨ ਮਾਹੌਲ ਹੈ । ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ ।

