ਨਵੀ ਦਿੱਲੀ: ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਕਿਸਾਨ ਜਥੇਬੰਦੀਆਂ ਦੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਘਿਰਾਓ ਦੌਰਾਨ ਬੀਤੇ ਕੱਲ ਹਰਿਆਣਾ ਬਾਰਡਰ ਤੇ ਕੇਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀਆ ਸਖਤ ਰੋਕਾ ਦੇ ਬਾਵਜੂਦ ਕਿਸਾਨਾ ਉਪਰ ਪਾਣੀ ਦੀਆ ਤੋਪਾ ਦੇ ਮੂੰਹ ਬਦਲਣ ਵਾਲੇ ਅੰਬਾਲਾ ਜਿਲੇ ਦੇ ਨੌਜਵਾਨ ਨਵਦੀਪ ਸਿੰਘ ਦੀ ਬਹਾਦਰੀ ਦੀ ਜੋਰਦਾਰ ਪ੍ਰਸੰਸਾ ਕਰਦਿਆ ਇਸ ਨੌਜਵਾਨ ਦਾ ਗੋਲਡ ਮੈਡਲ ਨਾਲ ਸਨਮਾਨ ਕਰਨ ਦਾ ਫੈਸਲਾ ਕਰਦਿਆ ਖੱਟਰ ਸਰਕਾਰ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਕਿਸਾਨਾ ਨੂੰ ਦਿੱਲੀ ਜਾਣ ਤੋ ਰੋਕਣ ਹਰਿਆਣਾ ਬਾਰਡਰ ਨੂੰ ਸੀਲ ਕਰਨ ਵਾਲੀ ਅਣਐਲਾਨੀ ਐਮਰਜੈਂਸੀ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦੀ ਇਹ ਡੈਮੋਕਰੇਸੀ ਨਹੀ ਡਾਗੋਕਰੇਸੀ ਹੈ ।
ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਸਾਨਾਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 27 ਨਵੰਬਰ ਦੇ ਦਿੱਲੀ ਦੇ ਘਿਰਾਓ ਨੂੰ ਸਫਲ ਬਣਾਉਣ ਲਈ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਗਰੂਪ ਸਿੰਘ ਚੀਮਾ ਸਮੂਹ ਅਹੁਦੇਦਾਰਾ ਜ਼ਿਲ੍ਹਾ ਪ੍ਰਧਾਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਘਿਰਾਓ ਲਈ ਪੰਜਾਬ ਤੋ ਵੱਡੀ ਗਿਣਤੀ ਵਿੱਚ ਨੌਜਵਾਨ ਦਿੱਲੀ ਨੂੰ ਵਹੀਰਾਂ ਘੱਤ ਕੇ ਜਾਣ ਅਤੇ ਕਿਸਾਨਾਂ ਦਾ ਪੂਰਨ ਤੌਰ ਤੇ ਸਾਥ ਦੇਣ।
ਇਸ ਸਮੇਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਹੈ ਕਿ ਫੈਡਰੇਸ਼ਨ ਪਿਛਲੇ ਸਮੇਂ ਤੋ ਹੀ ਸਿੱਖਾਂ ਲਈ ਵੱਧ ਅਧਿਕਾਰਾਂ ਅਤੇ ਫੈਡਰਲ਼ ਢਾਚੇਂ ਦੀ ਲੜਾਈ ਲੜ ਰਹੀ ਹੈ ਅਤੇ ਅੱਗੇ ਵੀ ਇਸੇ ਤਰਾਂ ਜਾਰੀ ਰੱਖੇਗੀ। ਉਹਨਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਦੇਸ਼ ਦੇ ਕਿਸਾਨਾਂ ਨੂੰ ਵਿਸ਼ਵਾਸ ਕਿ ਕੇਂਦਰੀ ਖੇਤੀ ਕਨੂੰਨ ਜਦੋਂ ਤੱਕ ਵਾਪਿਸ ਨਹੀਂ ਲਏ ਜਾਂਦੇ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੀ ਰਹੇਗੀ। ਉਹਨਾਂ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਬਹੁਤ ਹੀ ਸਿਆਣਪ ਨਾਲ ਅੰਦੋਲਨ ਨੂੰ ਸ਼ਾਤੀਪੂਰਨ ਢੰਗ ਨਾਲ ਚਲਾ ਰਹੀਆਂ ਹਨ। ਦੇਸ਼ ਦਾ ਹਰ ਵਰਗ ਕਿਸਾਨ ਅੰਦੋਲਨ ਨਾਲ ਜੁੜ ਚੁੱਕਿਆਂ ਹੈ ਤੇ ਹੁਣ ਇਹ ਅੰਦੋਲਨ ਫੈਸਲਾਕੁੰਨ ਸਥਿੱਤੀ ਵਿੱਚ ਪਹੁੰਚ ਗਿਆ ਹੈ।
ਕਰਨੈਲ ਸਿੰਘ ਪੀਰਮੁਹੰਮਦ ਅਤੇ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੋਲਮੇਜ ਗੱਲਬਾਤ ਕਰਕੇ ਕਾਲੇ ਕਾਨੂੰਨ ਵਾਪਿਸ ਲਵੇ ਜਿਸ ਨਾਲ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋ ਸਕੇ।ਸਖਤੀਆ ਕਰਕੇ ਸਰਕਾਰ ਜਾਣਬੁੱਝ ਕੇ ਪੁਰਅਮਨ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਹਿੰਸਕ ਰੂਪ ਦੇਣਾ ਚਾਅ ਰਹੀ ਹੈ ਜੋ ਕਿ ਬੇਹੱਦ ਅਫਸੋਸਨਾਕ ਹੈ । ਫੈਡਰੇਸ਼ਨ ਨੇਤਾਵਾ ਨੇ ਦਿੱਲੀ ਪਹੁੰਚੇ ਪੰਜਾਬ ਏਕਤਾ ਪਾਰਟੀ ਦੇ ਕਨਵੀਨਰ ਸੁਖਪਾਲ ਸਿੰਘ ਖਹਿਰਾ , ਅਕਾਲੀ ਦਲ ਡੈਮੋਕ੍ਰੇਟਿਕ ਦੇ ਨੇਤਾ ਪਰਮਿੰਦਰ ਸਿੰਘ ਢੀਡਸਾ, ਤੇ ਹੋਰ ਆਗੂਆ ਦੀ ਗ੍ਰਿਫਤਾਰੀ ਦੀ ਸਖਤ ਨਿੰਦਾ ਕੀਤੀ ।