ਕੈਨੇਡਾ ‘ਚ  ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰਕੇ ਹੱਤਿਆ

Rajneet Kaur
1 Min Read

ਨਿਊਜ਼ ਡੈਸਕ: ਕੈਨੇਡਾ ‘ਚ  ਪੰਜਾਬੀ ਨੌਜਵਾਨ ਦਾ ਟੋਰਾਂਟੋ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਸ਼ਨਾਖਤ ਬੀ.ਸੀ. ਦੇ ਮਿਸ਼ਨ ਸ਼ਹਿਰ ਨਾਲ ਸਬੰਧਿਤ 25 ਸਾਲਾ  ਜਸਮੀਤ ਬਦੇਸ਼ਾ ਵਜੋਂ ਹੋਈ ਹੈ।

3 ਮਾਰਚ ਨੂੰ ਰਾਤੀਂ 11:37 ‘ਤੇ ਪੁਲਿਸ ਨੂੰ ਇੱਕ ਵਿਅਕਤੀ ਦੇ ਗੋਲੀ ਮਾਰੇ ਜਾਣ ਦੀ ਸੂਚਨਾ ਮਿਲੀ ਸੀ। ਪੁਲਿਸ ਨੂੰ ਰੈਕਸਡੇਲ ਬੁਲੇਵਾਰਡ ਅਤੇ ਬਰਗਾਮੌਟ ਡਰਾਈਵ ‘ਤੇ ਸਥਿਤ ਇੱਕ ਰਿਹਾਇਸ਼ੀ ਬਿਲਡਿੰਗ ਦੇ ਪਾਰਕਿੰਗ ਲੌਟ ਵਿਚ ਪੀੜਤ ਜ਼ਖ਼ਮੀ ਹਾਲਤ ਵਿਚ ਮਿਲਿਆ ਸੀ। ਪੀੜਤ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਹ ਦਮ ਤੋੜ ਦਿਤਾ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਕੋਈ ਡੈਸ਼ਕੈਮ ਜਾਂ ਵੀਡੀਓ ਫ਼ੂਟੇਜ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment