ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ!

TeamGlobalPunjab
2 Min Read

ਜਗਰਾਉਂ : ਪੰਜਾਬੀਆਂ ਵਿੱਚ ਬਾਹਰ ਜਾਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹਰ ਦਿਨ ਬਾਹਰੀ ਮੁਲਕ ਦੀ ਧਰਤੀ ਤੋਂ ਨੌਜਵਾਨਾਂ ਦੀ ਹੱਤਿਆ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਇਸੇ ਸਿਲਸਿਲੇ ‘ਚ ਅੱਜ ਇੱਕ ਹੋਰ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਹਲਕਾ ਜਗਰਾਉਂ ‘ਚ ਪੈਂਦੇ ਪਿੰਡ ਸਫੀਪੁਰ ਦਾ ਇੱਕ ਨੌਜਵਾਨ ਸੁਰਜੀਤ ਸਿੰਘ ਕੁਝ ਸਮਾਂ ਪਹਿਲਾਂ ਮਨੀਲਾ ਗਿਆ ਸੀ ਅਤੇ ਇਹ ਉੱਥੇ ਅਗਰਸਿਟੀ ਨਾਮਕ ਜਗ੍ਹਾ ‘ਤੇ ਰਹਿੰਦਾ ਸੀ। ਇਸ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਦੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਜੀਤ ਸਿੰਘ ਮਨੀਲਾ ‘ਚ ਫਾਈਨਾਂਸ ਦਾ ਕੰਮ ਕਰਦਾ ਸੀ ਤੇ ਉਸਦੀ  ਫੈਮਿਲੀ ਵੀ ਉਸਦੇ ਨਾਲ ਹੀ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਸੁਰਜੀਤ ਕਿਸ਼ਤ ਦੇ ਪੈਸੇ ਲੈਣ ਗਿਆ ਸੀ ਅਤੇ ਇਸ ਦੌਰਾਨ ਉਸ ਦੀ ਪਤਨੀ ਅਤੇ ਬੱਚੇ ਨਾਲ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਦੋਂ ਸੁਰਜੀਤ ਦੀ ਪਤਨੀ ਕਿਸ਼ਤ ਦੇ ਪੈਸੇ ਲੈਣ ਚਲੀ ਗਈ ਤਾਂ ਇਹ ਗੱਡੀ ਵਿੱਚ ਬੈਠਾ ਸੀ ਅਤੇ ਇਸ ਦੌਰਾਨ ਹੀ ਸੁਰਜੀਤ ‘ਤੇ ਕਿਸੇ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਸੁਰਜੀਤ ਤੋਂ ਸਾਰਾ ਕੀਮਤ ਸਮਾਨ ਵੀ ਖੋਹ ਲਿਆ। ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

- Advertisement -

Share this Article
Leave a comment