ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Global Team
2 Min Read

ਵਾਸ਼ਿੰਗਟਨ: ਅਮਰੀਕਾ ‘ਚ ਕਮਾਈ ਕਰਨ ਗਏ  ਪੰਜਾਬੀ ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਖੁਸ਼ਕਰਨਦੀਪ, ਜੋ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਲਗਭਗ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ, ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਕਮਿਊਨਿਟੀ ਅੱਪਡੇਟ ਅਤੇ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਪਰਿਵਾਰ ਦਾ 30 ਜੁਲਾਈ ਤੋਂ ਬਾਅਦ ਉਸ ਨਾਲੋਂ ਸੰਪਰਕ ਟੁੱਟ ਗਿਆ ਸੀ, ਜਦੋਂ ਉਸ ਦਾ ਮੋਬਾਈਲ ਫ਼ੋਨ ਅਚਾਨਕ ਬੰਦ ਹੋ ਗਿਆ ਸੀ। ਪਰਿਵਾਰ ਦੇ ਉਥੇ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਅਮਰੀਕੀ ਥਾਣੇ ‘ਚ ਇਤਲਾਹ ਦੇਣ ਮਗਰੋਂ ਪੁਲਿਸ ਵੱਲੋਂ ਕੀਤੀ ਜਾਂਚ ਮਗਰੋਂ ਜੰਗਲਾਂ ‘ਚੋਂ ਉਸਦੀ ਲਾਸ਼ ਬਰਾਮਦ ਹੋਈ ਦੱਸੀ ਜਾ ਰਹੀ ਹੈ। ਘਟਨਾ ਕਿਉਂ ਵਾਪਰੀ, ਕਿਵੇਂ ਵਾਪਰੀ ਤੇ ਕੌਣ ਇਸ ਦੇ ਪਿੱਛੇ ਹੈ, ਇਸ ਦਾ ਪਤਾ ਲਗਾਉਣ ਲਈ ਪੁਲਿਸ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਦੀ ਰਿਪੋਰਟ ਆਉਣ ‘ਤੇ ਹੀ ਖੁਲਾਸੇ ਹੋ ਸਕਣਗੇ। ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਖੁਸ਼ਕਰਨਦੀਪ ਸਾਊ ਤੇ ਨੇਕ ਸੁਭਾਅ ਦਾ ਸੀ, ਸਿਰਫ਼ ਆਪਣੇ ਟਰਾਲੇ ਦੇ ਕੰਮ ਵੱਲ ਹੀ ਰੁਚਿਤ ਰਹਿੰਦਾ ਸੀ। ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਦੋਸ਼ੀਆਂ ਨੂੰ ਲੱਭ ਕੇ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਲਾਸ਼ ਨੂੰ ਜਲਦੀ ਭਾਰਤ ਭੇਜਿਆ ਜਾਵੇ।

Share This Article
Leave a Comment