ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਨੌਜਵਾਨਾਂ ਦਾ ਵਿਦੇਸ਼ ਜਾਨ ਦਾ ਰੁਝਾਨ ਵਧਦਾ ਜਾ ਰਿਹਾ ਹੈ। ਉਹ ਜਾਂਦੇ ਤਾਂ ਆਪਣਾ ਚੰਗਾ ਭੱਵਿਖ ਲੈ ਕੇ ਹਨ ਪਰ ਆਉਂਦੇ ਤਾਬੂਤ ‘ਚ ਬੰਦ ਹੋ ਕੇ । ਬੀਤੇ ਕਈ ਦਿਨ੍ਹਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਨੇ ਦਿਲ ਝੰਜੋੜ ਕੇ ਰੱਖ ਦਿਤਾ ਹੈ। ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕਮਲਜੀਤ ਸਿੰਘ  ਵਜੋਂ ਹੋਈ ਹੈ।

ਕਮਲਜੀਤ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨਾਗੋਕੇ ਦਾ ਰਹਿਣ ਵਾਲਾ ਸੀ। ਕੈਨੇਡਾ ‘ਚ ਕਮਲਜੀਤ ਟਰੱਕ ਚਲਾਉਂਦਾ ਸੀ। ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਦੀ ਦੋ ਮਹੀਨੇ ਪਹਿਲਾਂ ਹੀ ਪਤਨੀ ਤੇ ਬੱਚੇ ਕੈਨੇਡਾ ਗਏ ਸਨ। ਪੁੱਤਰ ਦੀ ਮੌਤ ਹੋਣ ਦੀ ਖ਼ਬਰ ਸੁਣ ਕੇ ਘਰ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮ੍ਰਿਤਕ ਦੇਹ ਲਿਆਉਣ ਦੀ ਮੰਗ ਕੀਤੀ ਹੈ ਤਾਂ ਉਹ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦਾ ਰਸਮਾਂ ਨਾਲ ਸਸਕਾਰ ਕਰ ਸਕਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment