ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
2 Min Read

ਭਵਾਨੀਗੜ੍ਹ: ਕੈਨੇਡਾ ‘ਚ ਆਏ ਦਿਨ ਪੰਜਾਬੀ ਨੌਜਵਾਨਾਂ ਦੀ ਮੌਤ ਦੀ  ਖਬਰ ਦਿਲ ਨੂੰ ਝੰਜੋੜ ਕੇ ਰਖ ਦਿੰਦੀ ਹੈ।  ਕੈਨੇਡਾ ਦੀ ਧਰਤੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਦੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ  ਦਲਵੀਰ ਸਿੰਘ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ।  ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਲਵੀਰ ਸਿੰਘ  ਪੁੱਤਰ ਸੁਖਦੇਵ ਸਿੰਘ ਕਲੇਰ ਕਰੀਬ 20 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ । ਉਹ ਓਂਟਾਰਿਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ।  ਬੀਤੇ ਦਿਨ ਜਦੋਂ ਦਲਵੀਰ ਸਿੰਘ ਟਰੱਕ ਚਲਾ ਰਿਹਾ ਸੀ ਤਾਂ ਓਵਰਟੇਕ ਕਰਦੇ ਸਮੇਂ ਇਕ ਟਰੱਕ ਟਰਾਲੇ ਨੇ ਦਲਵੀਰ ਸਿੰਘ ਦੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਦਸ ਦਈਏ ਕਿਇਸ ਹਾਦਸੇ ਵਿੱਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਅਗਲੇ ਮਹਿਨੇ ਦਲਵੀਰ ਦੇ ਪਿਤਾ ਨੇ ਉਸ ਕੋਲ ਕੈਨੇਡਾ ਜਾਣਾ ਸੀ।

ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇਂਦਰ ਸਰਕਾਰ ਅਤੇ CM ਮਾਨ ਤੋਂ ਮ੍ਰਿਤਕ ਦਲਬੀਰ ਸਿੰਘ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.bhwanigarh

- Advertisement -

sangrur

Share this Article
Leave a comment