ਤਰਨਤਾਰਨ ਤੋਂ ਕੈਨੇਡਾ ਗਿਆ ਪੰਜਾਬੀ ਨੌਜਵਾਨ ਦੀ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਤੋਂ ਆਏ ਦਿਨ ਮੰਦਭਾਗੀਆਂ ਖਬਰਾਂ ਸੁਣਕੇ ਹੁਣ ਪੰਜਾਬੀ ਭਾਈਚਾਰਾ ਸਹਿਮ ਦਾ ਗਿਆ ਹੈ। ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸੂਬੇਦਾਰ ਅਮਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਮ੍ਰਿਤਕ ਆਪਣੇ ਘਰਦਿਆਂ ਦਾ ਇਕਲੌਤਾ ਪੁੱਤਰ ਸੀ।  ਮ੍ਰਿਤਕ ਦਾ ਇੱਕ ਪੁੱਤਰ ਹੈ ਜੋ ਆਪਣੇ ਦਾਦਾ-ਦਾਦੀ ਕੋਲ ਪਿੰਡ ਕਰਿਆਲੀ ਰਹਿੰਦਾ ਹੈ।

ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਮਲਕੀਤ ਕੌਰ ਨਾਲ ਕੈਨੇਡਾ ਵਿੱਚ ਗਿਆ ਸੀ ਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉੱਥੇ ਉਸ ਦੀ ਮੌਤ ਹੋ ਗਈ। ਇਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਤੇ ਉਥੇ ਹੀ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸਨ ਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਕੀ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment