ਨਿਊਜ਼ ਡੈਸਕ: ਆਪਣੇ ਚੰਗੇ ਭੱਵਿਖ ਲਈ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ। ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਨੇ ਦਿਲ ਨੂੰ ਝੰਜੋੜ ਕੇ ਰਖ ਦਿਤਾ ਹੈ। ਅਜਿਹਾ ਹੀ ਇਕ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ, ਜਿਥੇ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਖੰਗੂੜਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਖੰਗੂੜਾ ਕਰੀਬ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। ਮ੍ਰਿਤਕ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦਸਿਆ ਕਿ ਉਨ੍ਹਾਂ ਦਾ ਭਤੀਜਾ ਮਾਪਿਆਂ ਦਾ ਇਕਲੌਤਾ ਪੁੱਤ ਸੀ । 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁੱਝ ਸਮੱਸਿਆ ਆ ਗਈ ਪਰ ਬਾਅਦ ਵਿਚ ਉਹ ਠੀਕ ਹੋ ਗਿਆ ਸੀ।
ਹੁਣ 22 ਜਨਵਰੀ ਨੂੰ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਘਰ ‘ਚ ਸਨਾਟਾ ਪਸਰ ਗਿਆ ਹੈ। ਪ੍ਰਦੀਪ ਸਿੰਘ ਦੇ ਮਾਤਾ ਵੀ ਇੰਗਲੈਂਡ ਗਏ ਹੋਏ ਹਨ ਜਦਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਲੀਵਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ। ਪਰਵਾਰ ਨੇ ਸਰਕਾਰ ਅੱਗੇ ਬੇਨਤੀ ਕੀਤੀ ਹੈ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।