ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

Rajneet Kaur
1 Min Read

ਨਿਊਜ਼ ਡੈਸਕ: ਫਰਾਂਸ ‘ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ।ਉਹ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ ।  ਸੁਖਵਿੰਦਰ  3 ਮਹੀਨੇ ਪਹਿਲਾਂ ਫਰਾਂਸ ਗਿਆ ਸੀ ।

ਸੁਖਵਿੰਦਰ ਸਿੰਘ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ 2 ਲੜਕੇ ਅਤੇ 1 ਲੜਕੀ ਹੈ।  ਬੀਤੇ ਦਿਨ ਉਨ੍ਹਾਂ ਦੇ ਵੱਡੇ ਲੜਕੇ, ਜੋ ਸੁਖਵਿੰਦਰ ਦੇ ਨਾਲ ਹੀ ਫਰਾਂਸ ਵਿੱਚ ਰਹਿ ਰਿਹਾ ਹੈ, ਨੇ ਫੋਨ ਕਰ ਕੇ ਦੱਸਿਆ ਕਿ ਕੰਮ ’ਤੇ ਜਾਣ ਸਮੇਂ ਸੁਖਵਿੰਦਰ ਨੂੰ ਇੱਕ ਮੁੰਡੇ ਦਾ ਫੋਨ ਆਇਆ ਸੀ।ਜਿਸ ਤੋਂ ਬਾਅਦ ਸੁਖਵਿੰਦਰ ਉਸ ਕੋਲ ਰਾਤ ਰਹਿਣ ਲਈ ਚਲਾ ਗਿਆ। ਰਾਤ ਸਮੇਂ ਉਸ ਮੁੰਡੇ ਨੇ ਦੱਸਿਆ ਕਿ ਸੁਖਵਿੰਦਰ ਦੀ ਹਾਲਤ ਖ਼ਰਾਬ ਹੋ ਗਈ ਸੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ, ਜਿੱਥੇ ਉਸ ਦੀ ਮੌਤ ਹੋ ਗਈ ਹੈ।

ਪਰਿਵਾਰ ਨੇ ਕਿਹਾ ਕਿ ਸੁਖਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆ ਨੇ ਪਿੰਡ ਬੇਗੋਵਾਲ ‘ਚ ਸਸਕਾਰ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment