ਅਸ਼ਲੀਲ ਵੀਡੀਓ ਮਾਮਲਾ: ਨਿਹੰਗਾਂ ਨੇ ਕੁੱਟਿਆ ਪ੍ਰੋਡਿਊਸਰ DXX , ਵੀਡੀਓ ਵਾਇਰਲ

TeamGlobalPunjab
2 Min Read

ਬਰਨਾਲਾ : ਪੰਜਾਬੀ ਯੂਟਿਊਬਰ ਅਤੇ ਡੀਐਕਸਐਕਸ ਦੇ ਨਿਰਮਾਤਾ ਜੋ ਸੋਸ਼ਲ ਮੀਡੀਆ ‘ਤੇ ਲੱਚਰ ਅਤੇ ਅਸ਼ਲੀਲ ਵੀਡੀਓ ਪੋਸਟ ਕਰਨ ਲਈ ਜਾਣੇ ਜਾਂਦੇ ਹਨ, ਨੂੰ ਬਰਨਾਲਾ ਵਿੱਚ ਨਿਹੰਗਾਂ ਨੇ ਕੁੱਟਿਆ।  ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਹ ਵੀਡੀਓ ਬਰਨਾਲਾ ਜਿਲ੍ਹੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਅਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਦੀ ਐਕਸ ਐਕਸ ਵੀ ਇਸੇ ਪਿੰਡ ਨਾਲ ਸਬੰਧਤ ਹੈ। ਜਦਕਿ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ ਬਰਨਾਲਾ ਤੋਂ ਬਾਹਰੀ ਜ਼ਿਲੇ ਦੇ ਹਨ।

ਵੀਡੀਓ ਵਿੱਚ, ਇੱਕ ਨਿਹੰਗ ਨੂੰ ਨਿਰਮਾਤਾ Dxx ਦੀ ਕੁੱਟਮਾਰ ਕਰਦੇ ਹੋਏ ਵੇਖਿਆ ਜਾ ਸਕਦਾ ਹੈ । ਜਦਕਿ ਪਿੰਡ ਦੇ ਲੋਕ ਤਮਾਸ਼ਾ ਦੇਖ ਰਹੇ ਹਨ। ਇਸ ਕੁੱਟਮਾਰ ਤੋਂ ਬਾਅਦ  ਨਿਹੰਗ ਸਿੰਘਾਂ ਵੱਲੋਂ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਵਾਲੇ ਵਿਅਕਤੀ ਦੀ ਕੁੱਟਮਾਰ ਕਰਨ ਲਈ ਸੋਸ਼ਲ ਮੀਡੀਆ ‘ਤੇ ਸ਼ਲਾਘਾ ਕੀਤੀ ਜਾ ਰਹੀ ਹੈ। ਕਿਉਂਕਿ ਉਹਨਾਂ ਨੇ ਲੱਚਰ ਵੀਡੀਓਜ਼ ਪਾਉਣ ਵਾਲੇ ਵਿਅਕਤੀ ਨੂੰ ਕੁੱਟਿਆ ਹੈ। ਇੱਕ ਹੋਰ ਵੀਡੀਓ ‘,ਨਿਹੰਗ, ਜਿਸਦੀ ਪਛਾਣ ਅੰਮ੍ਰਿਤਪਾਲ ਸਿੰਘ ਮੇਹਰੋਂ ਵਜੋਂ ਹੋਈ ਹੈ, ਨੇ ਖੁੱਲ੍ਹੇਆਮ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਨਿਹੰਗ ਵਲੋਂ ਕਿਹਾ ਗਿਆ ਕਿ ਪ੍ਰੋਡਿਊਸਰ ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ ਅਤੇ ਅਸ਼ਲੀਲਤਾ ਵੱਲ ਲਿਜਾ ਰਿਹਾ ਹੈ, ਜਿਸ ਕਰਕੇ ਉਹਨਾਂ ਨੇ ਉਸਦੀ ਕੁੱਟਮਾਰ ਕੀਤੀ ਹੈ।

ਜੇਕਰ ਧਨੌਲਾ ਥਾਣੇ ਦੀ ਪੁਲਿਸ ਨੇ ਉਹਨਾਂ ਤੇ ਕਾਰਵਾਈ ਕਰਨੀ ਹੈ ਤਾਂ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪ੍ਰੋਡਿਊਸਰ Dxx ਵਲੋਂ ਫੇਸਬੁੱਕ, ਯੂਟਿਊਬ ‘ਤੇ ਗੰਦੀਆਂ ਗਾਲਾਂ ਵਾਲੀਆਂ ਲੱਚਰ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ। ਜਿਸ ਕਰਕੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। ਕੁੱਝ ਮਹੀਨੇ ਪਹਿਲਾਂ ਪ੍ਰੋਡਿਊਸਰ ਅਤੇ ਉਸਦੇ ਸਾਥੀਆਂ ਵਲੋਂ ਆਪਣੀ ਇੱਕ ਵੀਡੀਓ ਵਿੱਚ ਭਾਈ ਘਨੱਈਆ ਜੀ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਸੀ, ਜਿਸਤੋਂ ਬਾਅਦ ਉਹਨਾਂ ਉਪਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਵੀ ਪਰਚਾ ਹੋ ਚੁੱਕਿਆ ਹੈ।ਉਧਰ ਬਰਨਾਲਾ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਉਹਨਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ।

Share this Article
Leave a comment