ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ: ਗੁਰਪ੍ਰੀਤ ਕਾਂਗੜ

TeamGlobalPunjab
1 Min Read

ਮਾਨਸਾ: ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦੇ ਕਿਹਾ ਕਿ ਦੇਸ਼ ਭਗਤਾਂ ਦੇ ਸੰਘਰਸ਼ ਕਾਰਨ ਹੀ ਅਸੀਂ ਆਜ਼ਾਦ ਹੋਏ ਹਾਂ। ਕੈਬਨਿਟ ਮੰਤਰੀ ਨੇ ਕਿਹਾ ਦੇਸ਼ ਦੇ ਆਜ਼ਾਦੀ ਸੰਘਰਸ਼ ‘ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ।

ਇਸ ਤੋਂ ਇਲਾਵਾ ਕਾਂਗੜ ਨੇ ਕਿਹਾ ਕਿ ਇਸ ਵੇਲੇ ਭਾਰਤ ਚੁਣੌਤੀ ਭਰੇ ਸਮੇਂ ‘ਚੋਂ ਗੁਜ਼ਰ ਰਿਹਾ ਹੈ ਜਦੋਂ ਕੋਰੋਨਾ ਦੀ ਬੀਮਾਰੀ ਨੇ ਸਾਡੇ ਸੂਬੇ, ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫ਼ਤ ‘ਚ ਲਿਆ ਹੋਇਆ ਹੈ। ਇਸ ਕਾਰਨ ਹੀ ਅਸੀਂ ਆਜ਼ਾਦੀ ਦਿਹਾੜੇ ਦਾ ਜਸ਼ਨ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨ੍ਹਾ ਰਹੇ ਹਾਂ।

ਕੈਬਨਿਟ ਮੰਤਰੀ ਨੇ ਸਮੂਹ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸੰਘਰਸ਼ ਕਰਕੇ ਅੰਗਰੇਜ਼ਾ ਦੀ ਹਕੂਮਤ ਤੋਂ ਮੁਕਤੀ ਪਾਈ ਸੀ ਉਸੇ ਤਰ੍ਹਾਂ ਅਸੀਂ ਕੋਰੋਨਾ ਖ਼ਿਲਾਫ਼ ਜੰਗ ‘ਚ ਜਿੱਤ ਹਾਸਲ ਕਰਨੀ ਹੈ।

Share this Article
Leave a comment